ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨਾਲ ਨਸ਼ਿਆਂ ਵਿਰੁੱਧ ਲੜਨ ਵਾਲੇ ਪਰਿਵਾਰਾਂ ਨੂੰ ਇਨਸਾਫ਼ ਦੀ ਆਸ ਬੱਝੀ : ਡਾ. ਤੇਜਾ
ਸਨੌਰ, 24 ਅਕਤੁਬਰ (ਮੋਹਣ ਸਿੰਘ ਭੱਟੀ)-ਪੰਜਾਬ ਵਿੱਚ ਨਸ਼ਾ ਇੱਕ ਬਹੁਤ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਤਕਰੀਬਨ ਹਰ ਘਰ ਕਿਸੇ ਨਾ ਕਿਸੇ ਰੂਪ ਵਿੱਚ ਇਸ ਦੀ ਮਾਰ ਹੇਠ ਆਇਆ ਹੋਇਆ ਹੈ। ਨਸ਼ਿਆਂ ਕਾਰਨ ਅਣਗਿਣਤ ਘਰ ਬਰਬਾਦ ਹੋ ਚੁੱਕੇ ਹਨ, ਪਰ ਕੋਈ ਵੀ ਸਰਕਾਰ ਅਜੇ ਤੱਕ ਇਸ `ਤੇ ਪੂਰੀ ਤਰ੍ਹਾਂ ਨੱਥ ਪਾਉਣ ਵਿੱਚ ਸਫ਼ਲ ਨਹੀਂ ਹੋ ਸਕੀ।
ਸਨੌਰ, 24 ਅਕਤੁਬਰ (ਮੋਹਣ ਸਿੰਘ ਭੱਟੀ)-ਪੰਜਾਬ ਵਿੱਚ ਨਸ਼ਾ ਇੱਕ ਬਹੁਤ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਤਕਰੀਬਨ ਹਰ ਘਰ ਕਿਸੇ ਨਾ ਕਿਸੇ ਰੂਪ ਵਿੱਚ ਇਸ ਦੀ ਮਾਰ ਹੇਠ ਆਇਆ ਹੋਇਆ ਹੈ। ਨਸ਼ਿਆਂ ਕਾਰਨ ਅਣਗਿਣਤ ਘਰ ਬਰਬਾਦ ਹੋ ਚੁੱਕੇ ਹਨ, ਪਰ ਕੋਈ ਵੀ ਸਰਕਾਰ ਅਜੇ ਤੱਕ ਇਸ `ਤੇ ਪੂਰੀ ਤਰ੍ਹਾਂ ਨੱਥ ਪਾਉਣ ਵਿੱਚ ਸਫ਼ਲ ਨਹੀਂ ਹੋ ਸਕੀ। ਇਸ ਦੇ ਉਲਟ, ਦਿਨ-ਬ-ਦਿਨ ਨਸ਼ਿਆਂ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ।ਇਹ ਵਿਚਾਰ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਮੂਕ ਦਰਸ਼ਕ ਜਾਂ ਭਾਗੀਦਾਰ ਬਣੀ ਬੈਠੀ ਹੈ। ਡਾ. ਤੇਜਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ, ਜਿਸ ਕਾਰਨ ਲੋਕਾਂ ਦਾ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠ ਚੁੱਕਾ ਹੈ। ਇਹੀ ਵਜ੍ਹਾ ਹੈ ਕਿ ਪੀੜਤ ਪਰਿਵਾਰ ਲਗਾਤਾਰ ਸੀ.ਬੀ.ਆਈ. ਜਾਂਚ ਦੀ ਮੰਗ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਵਧਦੇ ਰੋਹ ਨੂੰ ਦੇਖਦੇ ਹੋਏ ਹੀ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੌਕੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਜਾਂਚ ਸੀ.ਬੀ . ਆਈ. ਹਵਾਲੇ ਕਰਨ ਦਾ ਫ਼ੈਸਲਾ ਲਿਆ, ਜਿਸ ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਡਾ. ਤੇਜਾ ਨੇ ਮੰਗ ਕੀਤੀ ਕਿ ਨਸ਼ਾ ਵਿਰੋਧੀ ਲੜਾਈ ਵਿੱਚ ਸ਼ਿਕਾਰ ਹੋਏ ਬਾਕੀ ਸਾਰੇ ਪਰਿਵਾਰਾਂ ਦੇ ਕੇਸ ਵੀ ਸੀ.ਬੀ.ਆਈ. ਹਵਾਲੇ ਕੀਤੇ ਜਾਣ, ਤਾਂ ਜੋ ਸਾਰੇ ਪੀੜਤਾਂ ਨੂੰ ਨਿਰਪੱਖ ਇਨਸਾਫ਼ ਮਿਲ ਸਕੇ।