25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ; ‘ਆਜ਼ਾਦ ਪਰਿੰਦੇ ਮਿਊਜ਼ਿਕ ਗਰੁੱਪ’ ਦੀ ਪੇਸ਼ਕਾਰੀ ਨੇ ਬੰਨ੍ਹਿਆ ਰੰਗ

ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਰੂਬਰੂ ਫਰੈਸ਼ਰ-2026’ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਤਰਸੇਮ ਸੈਣੀ, ਪ੍ਰਧਾਨ ਸਿੰਗਾਰ ਸਿੰਘ, ਪ੍ਰਿੰਸੀਪਲ ਮੀਨੂੰ ਸਿੰਘ ਸਚਾਨ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਜਸਦੇਵ ਸਿੰਘ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ‘ਰੂਬਰੂ ਫਰੈਸ਼ਰ-2026’ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚੇਅਰਮੈਨ ਤਰਸੇਮ ਸੈਣੀ, ਪ੍ਰਧਾਨ ਸਿੰਗਾਰ ਸਿੰਘ, ਪ੍ਰਿੰਸੀਪਲ ਮੀਨੂੰ ਸਿੰਘ ਸਚਾਨ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਜਸਦੇਵ ਸਿੰਘ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਅਕਾਦਮਿਕ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਨਾਲ ਹੋਈ। ਐੱਮ.ਐੱਸ.ਟੀ. ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪੁਰਸਕਾਰ ਦਿੱਤੇ ਗਏ। ਇਸ ਉਪਰੰਤ ਵਿਦਿਆਰਥੀਆਂ ਨੇ ਗੀਤ-ਸੰਗੀਤ, ਸੱਭਿਆਚਾਰਕ ਗਤੀਵਿਧੀਆਂ ਅਤੇ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪਹਿਲੇ ਸਾਲ ਦੇ ਵਿਦਿਆਰਥੀਆਂ ਦੀ ਰੈਂਪ ਵਾਕ ਅਤੇ ਮਾਡਲਿੰਗ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸ਼ਖ਼ਸੀਅਤ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਨੂੰ ਮਿਸਟਰ ਫਰੈਸ਼ਰ, ਰੋਜ਼ੀ ਬੀ.ਕਾਮ. ਨੂੰ ਮਿਸ ਫਰੈਸ਼ਰ, ਰਜਤ ਕੁਮਾਰ ਨੂੰ ਮਿਸਟਰ ਪਰਸਨੈਲਿਟੀ ਅਤੇ ਪਲਕ ਨੂੰ ਮਿਸ ਪਰਸਨੈਲਿਟੀ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਬਿਹਤਰੀਨ ਪੇਸ਼ਕਾਰੀ ਲਈ ਆਰੀਅਨ ਅਤੇ ਆਸਥਾ, ਬਿਹਤਰੀਨ ਜੋੜੀ ਪੇਸ਼ਕਾਰੀ ਲਈ ਰਜਤ ਕੁਮਾਰ ਅਤੇ ਪਲਕ ਅਤੇ ਬਿਹਤਰੀਨ ਗਾਇਕੀ ਲਈ ਅਲੀਜਾ ਤੇ ਅਕਾਸ਼ ਸਿੰਘ ਨੂੰ ਸਨਮਾਨ ਮਿਲਿਆ। ਮੰਚ ਸੰਚਾਲਨ ਬੀ . ਕਾਮ. ਵਿਭਾਗ ਦੇ ਵਿਦਿਆਰਥੀਆਂ ਅਮਿਤ ਅਤੇ ਭਾਵਨਾ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਸਮਾਗਮ ਦਾ ਮੁੱਖ ਆਕਰਸ਼ਣ ‘ਆਜ਼ਾਦ ਪਰਿੰਦੇ ਮਿਊਜ਼ਿਕ ਗਰੁੱਪ’ ਦਾ ਸਿੱਧਾ ਸੰਗੀਤਕ ਪ੍ਰੋਗਰਾਮ ਰਿਹਾ। ਕਲਾਕਾਰਾਂ ਨੇ ਆਪਣੀ ਸੁਰੀਲੀ ਗਾਇਕੀ ਅਤੇ ਦਿਲਕਸ਼ ਪੇਸ਼ਕਾਰੀ ਨਾਲ ਵਿਦਿਆਰਥੀਆਂ ਦਾ ਮਨ ਮੋਹ ਲਿਆ। ਅੰਤ ਵਿੱਚ ਚੇਅਰਮੈਨ ਤਰਸੇਮ ਸੈਣੀ, ਪ੍ਰਧਾਨ ਸਿੰਗਾਰ ਸਿੰਘ ਅਤੇ ਪ੍ਰਿੰਸੀਪਲ ਮੀਨੂੰ ਸਿੰਘ ਸਚਾਨ ਨੇ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਅਜਿਹੇ ਸਮਾਗਮ ਭਵਿੱਖ ਵਿੱਚ ਵੀ ਕਰਵਾਉਂਦੇ ਰਹਿਣ ਦਾ ਭਰੋਸਾ ਦਿੱਤਾ। ਸਮੁੱਚੇ ਤੌਰ ’ਤੇ ਇਹ ਸਮਾਗਮ ਵਿਦਿਆਰਥੀਆਂ ਲਈ ਮਨੋਰੰਜਨ, ਪ੍ਰਤਿਭਾ ਦੇ ਪ੍ਰਦਰਸ਼ਨ ਅਤੇ ਆਪਸੀ ਸਾਂਝ ਵਧਾਉਣ ਦਾ ਯਾਦਗਾਰੀ ਮੌਕਾ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼–ਪ੍ਰੇਮ ਸਿੰਘ ਰਾਮਪੁਰੀਆ ਅਗਲੀ ਖ਼ਬਰ ਬਾਬਾ ਨਰਿੰਦਰ ਸਿੰਘ ਦੀ ਅਗਵਾਈ ‘ਚ ਸੰਤ ਬਾਬਾ ਸੁਖਦੇਵ ਸਿੰਘ ਦਾ 82ਵਾਂ ਜਨਮ ਦਿਹਾੜਾ ਮਨਾਇਆ
Ad Position 24