25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਲੋਕਾਂ ਲਈ ਕੀਤੇ ਵਿਕਾਸ ਕਾਰਜਾਂ ਕਰਕੇ ‘ਆਪ’ ਆਗਾਮੀ ਚੋਣਾਂ ਜਿੱਤੇਗੀ- ਹਰਪ੍ਰੀਤ ਸਿੰਘ ਚੱਠਾ

ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਹੈ ਤੇ ਇਨਾ ਵਿਕਾਸ ਕਾਰਜਾਂ ਸਦਕਾ ਹੀ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਪੀ. ਏ.

Ad Position 21
No active advertisement
ਅਜੀਤ ਡੈਸਕ 25-10-2026
ਪਟਿਆਲਾ, 24 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਲਿਆ ਦਿੱਤੀ ਹੈ ਤੇ ਇਨਾ ਵਿਕਾਸ ਕਾਰਜਾਂ ਸਦਕਾ ਹੀ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਵੇਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਪੀ. ਏ. ਡੀ. ਬੀ. ਪਟਿਆਲਾ ਹਰਪ੍ਰੀਤ ਸਿੰਘ ਚੱਠਾ ਪਨੋਦੀਆ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀ ਲੋਕਾਂ ਦੇ ਦੁਖ ਸੁਖ ਅਤੇ ਲੋੜਾਂ ਨੂੰ ਸਮਝਦੇ ਹਨ ਅਤੇ ਲੋਕਾਂ ਦੇ ਮਨਾਂ ਵਿੱਚ ਵਸਦੇ ਹਨ ,ਜਿਸ ਸਦਕਾ ਲੋਕ ਉਹਨਾਂ ਨੂੰ ਆਗਾਮੀ ਚੋਣਾਂ ਵਿੱਚ ਵੋਟ ਦੇ ਕੇ ਦੂਜੀ ਵਾਰ ਮੁੱਖ ਮੰਤਰੀ ਬਣਾਉਣਗੇ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤੀਰਥ ਯਾਤਰਾ ਯੋਜਨਾ, ਮੁਹੱਲਾ ਕਲੀਨਿਕ ਯੋਜਨਾ, ਐਮੀਨੈਂਸ ਸਕੂਲ, ਕਿਸਾਨਾਂ ਨੂੰ ਦਿਨ ਸਮੇਂ ਬਿਜਲੀ ਸਪਲਾਈ, ਹਰੇਕ ਪਰਿਵਾਰ ਵਿੱਚ 10 ਲੱਖ ਸਿਹਤ ਬੀਮਾ ਯੋਜਨਾ, ਸਰਕਾਰੀ ਨੌਕਰੀਆਂ, ਟੇਲਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਆਦਿ ਸਹੂਲਤਾ ਆਮ ਆਦਮੀ ਨੂੰ ਦਿੱਤੀਆਂ ਗਈਆਂ ਹਨ। ਜਿਨਾ ਸਦਕਾ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਬਹੁਤ ਸੰਤੁਸ਼ਟ ਹਨ ਅਤੇ ਲੋਕ ਹਰ ਹਾਲਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਚਾਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵੁਸ਼ੂ ‘ਚ ਸੋਨ ਤਗਮਾ ਜਿੱਤਣ ਵਾਲੇ ਖਿਡਾਰੀ ਦਾ ਮੇਅਰ ਨੇ ਕੀਤਾ ਸਨਮਾਨ ਅਗਲੀ ਖ਼ਬਰ 30 ਵਾਰਡਾਂ ’ਚ ਚੋਣਾਂ ਲਈ ਪ੍ਰਸ਼ਾਸਨ ਵਲੋਂ ਮੁਢਲੀ ਕਵਾਇਦ ਸ਼ੁਰੂ
Ad Position 24