26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਵਾਰਿਸ ਪੰਜਾਬ ਦੇ ਵਲੋਂ ਪਿੰਡ ਘੜਾਮ ਵਿਖੇ ਕੀਤਾ ਰੋਸ ਪ੍ਰਦਰਸ਼ਨ

ਦੇਵੀਗੜ੍ਹ 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੌਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਇੰਨਸਾਫ ਸੰਘਰਸ਼ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਇਲਾਕੇ ਵਿੱਚ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਇਨਸਾਫ਼ ਕਮੇਟੀ ਨੂੰ ਪੂਰਨ ਸਮਰਥਨ ਦਿੰਦਿਆਂ ਹਲਕਾ ਸਨੌਰ ਦੀ ਇੰਚਾਰਜ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਪਿੰਡ ਘੜਾਮ ਵਿਖੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਦੇਵੀਗੜ੍ਹ 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੌਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਇੰਨਸਾਫ ਸੰਘਰਸ਼ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਇਲਾਕੇ ਵਿੱਚ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਇਨਸਾਫ਼ ਕਮੇਟੀ ਨੂੰ ਪੂਰਨ ਸਮਰਥਨ ਦਿੰਦਿਆਂ ਹਲਕਾ ਸਨੌਰ ਦੀ ਇੰਚਾਰਜ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਪਿੰਡ ਘੜਾਮ ਵਿਖੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸੱਤਾਧਾਰੀ ਧਿਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਝਾੜੂ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।ਇਸ ਮੌਕੇ ਬੀਬੀ ਰਾਜਵੰਤ ਕੌਰ ਘੜਾਮ ਨੇ ਕਿਹਾ ਕਿਸ਼ਹੀਦ ਪਰਵਿੰਦਰ ਸਿੰਘ ਝੌਟਾ ਦੇ ਪਰਿਵਾਰ ਨਾਲ ਇਨਸਾਫ਼ ਕਰਨ ਦੀ ਬਜਾਏ ਸਰਕਾਰ ਅਤੇ ਪ੍ਰਸ਼ਾਸਨ ਮਾਮਲੇ ਨੂੰ ਲਮਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ੀ ਕਮੇਟੀ ਵੱਲੋਂ ਜੋ ਵੀ ਸੱਦਾ ਦਿੱਤਾ ਜਾਵੇਗਾ ‘ਵਾਰਸ ਪੰਜਾਬ ਦੇ’ ਜਥੇਬੰਦੀ ਉਸ ਵਿੱਚ ਪੂਰੀ ਤਰ੍ਹਾਂ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗੀ। ਅੱਜ ਦਾ ਇਹ ਰੋਸ ਮੁਜ਼ਾਹਰਾ ਸਰਕਾਰ ਦੀਆਂ ਨਾਕਾਮੀਆਂ ਅਤੇ ਧੱਕੇਸ਼ਾਹੀ ਖ਼ਿਲਾਫ਼ ਇੱਕ ਚਿਤਾਵਨੀ ਹੈ। ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।ਇਸ ਮੌਕੇ ਸਰਬਜੀਤ ਸਿੰਘ ਘੜਾਮ,ਲਵਪ੍ਰੀਤ ਸਿੰਘ,ਗੁਰਜੀਤ ਸਿੰਘ ਨੰਦਗੜ,ਸੁਰਿੰਦਰ ਸਿੰਘ ਮਿਹੋਣ, ਗੁਰਦੀਪ ਸਿੰਘ, ਸ਼ਰਨਜੀਤ ਸਿੰਘ ਅਤੇ ਸਿਕੰਦਰ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ ਅਤੇ ਬੇਰੁਜ਼ਗਾਰੀ ਮੁਕਤ ਕਰਨ ਲਈ ਵਚਨਬੱਧ-ਹੌਬੀ ਧਾਲੀਵਾਲ ਅਗਲੀ ਖ਼ਬਰ ਖੇਡਾਂ ਦੀ ਸੌਗਾਤ ਨਾਲ ਜਗਣਗੀਆਂ ਨੌਜਵਾਨਾਂ ਦੇ ਸੁਪਨਿਆਂ ਦੀਆਂ ਜੋਤਾਂ
Ad Position 24