26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਤ੍ਰਿਪੜੀ ਵਿਖੇ ਸ਼ੋਭਾ ਯਾਤਰਾਵਾਂ ’ਚ ਮੋਹਿਤ ਮੋਹਿੰਦਰਾ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ; ਲਿਆ ਅਸ਼ੀਰਵਾਦ

ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਮੁੱਖ ਬਾਜ਼ਾਰ ਤ੍ਰਿਪੜੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਵਿਸ਼ਾਲ ਸ਼ੋਭਾ ਯਾਤਰਾਵਾਂ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਸਜਾਈਆਂ ਗਈਆਂ। ਇਸ ਪਵਿੱਤਰ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ।

Ad Position 21
No active advertisement
ਅਜੀਤ ਡੈਸਕ 26-10-2026
ਪਟਿਆਲਾ, 25 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਮੁੱਖ ਬਾਜ਼ਾਰ ਤ੍ਰਿਪੜੀ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਵਿਸ਼ਾਲ ਸ਼ੋਭਾ ਯਾਤਰਾਵਾਂ ਸ਼ਰਧਾ, ਧੂਮਧਾਮ ਅਤੇ ਉਤਸ਼ਾਹ ਨਾਲ ਸਜਾਈਆਂ ਗਈਆਂ। ਇਸ ਪਵਿੱਤਰ ਮੌਕੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ ਮੋਹਿਤ ਮੋਹਿੰਦਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ। ਇਹ ਸ਼ੋਭਾ ਯਾਤਰਾ ਵੱਖ-ਵੱਖ ਪ੍ਰਮੁੱਖ ਜਥੇਬੰਦੀਆਂ ਵਲੋਂ ਸਜਾਈਆਂ ਗਈਆਂ, ਜਿਨ੍ਹਾਂ ਵਿਚ ਵੈਦਿਕ ਬ੍ਰਾਹਮਣ ਮਹਾਂਸਭਾ ਪਟਿਆਲਾ, ਵਾਲਮੀਕੀ ਨੌਜਵਾਨ ਸਭਾ ਰਤਨ ਨਗਰ, ਬਲਾਕ-ਐੱਫ, ਤ੍ਰਿਪੜੀ, ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੋਸਾਇਟੀ ਪਟਿਆਲਾ ਅਤੇ ਸ੍ਰੀ ਗੁਰੂ ਰਵਿਦਾਸ ਕਲੱਬ ਤ੍ਰਿਪੜੀ ਸੈਦਾਂ ਵਲੋਂ ਕਰਵਾਏ ਸਮਾਗਮ ਸ਼ਾਮਲ ਸਨ। ਇਸ ਮੌਕੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਵਲੋਂ ਰਚਿਤ ਪਵਿੱਤਰ ਗ੍ਰੰਥ ‘ਰਾਮਾਇਣ’ ਸਮੁੱਚੀ ਮਾਨਵਤਾ ਨੂੰ ਸੱਚ, ਧਰਮ, ਨਿਆਂ ਅਤੇ ਮਰਿਆਦਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਵਿਚੋਂ ਵਿਤਕਰੇ ਨੂੰ ਮਿਟਾ ਕੇ ਆਪਸੀ ਭਾਈਚਾਰਕ ਸਾਂਝ, ਪ੍ਰੇਮ ਅਤੇ ਸਮਾਨਤਾ ਕਾਇਮ ਕਰਨ ਦਾ ਮਾਰਗਦਰਸ਼ਨ ਕਰਦੀਆਂ ਹਨ। ਮੋਹਿਤ ਮੋਹਿੰਦਰਾ ਨੇ ਸਮੂਹ ਪ੍ਰਬੰਧਕ ਸਭਾਵਾਂ ਅਤੇ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਪੁਰਖਿਆਂ, ਵਿਰਸੇ ਅਤੇ ਮਹਾਨ ਸੰਤਾਂ-ਮਹਾਪੁਰਸ਼ਾਂ ਦੇ ਦਰਸਾਏ ਮਾਰਗ ਨਾਲ ਜੋੜਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਪ੍ਰੋਗਰਾਮਾਂ ਦੌਰਾਨ ਪ੍ਰਬੰਧਕਾਂ ਵਲੋਂ ਮੋਹਿਤ ਮੋਹਿੰਦਰਾ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸਭਾਵਾਂ ਦੇ ਅਹੁਦੇਦਾਰ, ਸੀਨੀਅਰ ਕਾਂਗਰਸੀ ਆਗੂ, ਬਲਾਕ ਅਹੁਦੇਦਾਰ ਅਤੇ ਸ਼ਰਧਾਲੂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਤੜਾਂ ਪੁਲਿਸ ਚੌਕੀ ’ਚ ਤਾਇਨਾਤ ਹੋਮਗਾਰਡ ਦੇ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ ਅਤੇ ਬੇਰੁਜ਼ਗਾਰੀ ਮੁਕਤ ਕਰਨ ਲਈ ਵਚਨਬੱਧ-ਹੌਬੀ ਧਾਲੀਵਾਲ
Ad Position 24