26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼ਹਿਰੀ ਪੁਲਿਸ ਵਲੋਂ ਹੈਰੋਇਨ ਸਣੇ ਇਕ ਗ੍ਰਿਫ਼ਤਾਰ

ਰਾਜਪੁਰਾ, 25 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 26-10-2026
ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਮਿੱਤ ਮੋਰ ਨੇ ਦੱਸਿਆ ਕਿ ਹੌਲਦਾਰ ਰਮਣੀਕ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਗਸ਼ਤ ਕਰਦੇ ਹੋਏ ਸਥਾਨਕ ਅੰਡਰ ਬ੍ਰਿਜ ਰੋਡ `ਤੇ ਪਹੁੰਚੇ ਤਾਂ ਉੱਥੋਂ ਲੰਘ ਰਹੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਸ਼ੱਕ ਦੇ ਆਧਾਰ `ਤੇ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਪ੍ਰਿੰਸ ਗਿਰੀ ਵਾਸੀ ਗੁਰੂ ਅਰਜਨ ਦੇਵ ਕਲੋਨੀ ਰਾਜਪੁਰਾ ਦੇ ਤੌਰ ’ਤੇ ਹੋਈ। ਜਿਸ ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪੰਜਾਬ ਸਰਕਾਰ ਵਿਰੁੱਧ ਝਾੜੂ ਫੂਕ ਕੇ ਪ੍ਰਦਰਸ਼ਨ ਪਰਵਿੰਦਰ ਸਿੰਘ ਝੋਟਾ ਦੀ ਮੌ... ਅਗਲੀ ਖ਼ਬਰ ਔਰਤਾਂ ਨੇ ਸ਼ੋਅਰੂਮ ਦਾ ਤੋੜਿਆ ਲਾਕਰ, 9.50 ਲੱਖ ਤੋਂ ਵੱਧ ਦੀ ਕੀਤੀ ਚੋਰੀ
Ad Position 24