26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜ਼ਿਲ੍ਹਾ ਪੱਧਰੀ ਸਾਇੰਸ ਫੈਸਟ ’ਚ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਵਿਦਿਆਰਥਣਾਂ ਦੀ ਸ਼ਾਨਦਾਰ ਜਿੱਤ

ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

Ad Position 21
No active advertisement
ਅਜੀਤ ਡੈਸਕ 26-10-2026
ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਸਾਇੰਸ ਫੈਸਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਮੁਕਾਬਲਾ ਗੁਰੂ ਗੋਬਿੰਦ ਸਿੰਘ ਸਕੂਲ, ਬਿਨਾਹੇੜੀ ਵਿਖੇ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਜਿਲ੍ਹਾ ਪਟਿਆਲਾ ਦੇ ਵੱਖ-ਵੱਖ ਸੀ.ਬੀ.ਐਸ.ਈ. ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਸ਼ਾਹੀਨ ਚੌਹਾਨ, ਅਸ਼ਮੀਨ ਕੌਰ ਅਤੇ ਖੁਸ਼ਦੀਪ ਕੌਰ ਨੇ ਆਪਣੀ ਵਿਗਿਆਨਕ ਸੋਚ, ਗਿਆਨ ਅਤੇ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਸ ਸਖ਼ਤ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ , ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ, ਰਚਨਾਤਮਕਤਾ ਅਤੇ ਨਵੀਆਂ ਖੋਜਾਂ ਪ੍ਰਤੀ ਰੁਚੀ ਪੈਦਾ ਕਰਦੇ ਹਨ। ਉਨ੍ਹਾਂ ਨੇ ਸਾਇੰਸ ਅਧਿਆਪਕਾਂ ਕੋਮਲ ਕੌਰ ਅਤੇ ਹਰਮੀਤ ਸਿੰਘ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਸੁਚੱਜੀ ਅਗਵਾਈ ਦੀ ਪ੍ਰਸ਼ੰਸਾ ਕੀਤੀ ਅਤੇ ਇਸਦੇ ਨਾਲ਼ ਹੀ ਵਿਦਿਆਰਥਣਾ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਸੈਂਕੜੇ ਨੌਜਵਾਨ ਕਾਂਗਰਸ ’ਚ ਸ਼ਾਮਿਲ ਕਾਂਗਰਸ ਹੀ ਪੰਜਾਬ `ਚ ਸਥਿਰ ਅਤੇ ਭ੍ਰਿਸ਼ਟਾਚਾਰ ਮੁਕਤ... ਅਗਲੀ ਖ਼ਬਰ ਸਮਾਣਾ ’ਚ ਆਪ ਨੂੰ ਝਟਕਾ-15 ਪਰਿਵਾਰ ਕਾਂਗਰਸ ’ਚ ਸ਼ਾਮਿਲ ਕਾਂਗਰਸ ਆਮ ਲੋਕਾਂ ਦੀ ਪਾਰਟੀ- ਸਿੰਗਲਾ
Ad Position 24