ਪਿੰਡ ਹਰੀਗੜ੍ਹ ਵਿਚ ਕਾਂਗਰਸ ਨੂੰ ਵੱਡਾ ਝਟਕਾ, ਸੈਂਕੜੇ ਵਰਕਰ ਭਾਜਪਾ ’ਚ ਸ਼ਾਮਿਲ
ਘਨੌਰ, 25 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਹਰੀਗੜ੍ਹ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਨਾਲ ਜੁੜੇ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ।
ਘਨੌਰ, 25 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਪਿੰਡ ਹਰੀਗੜ੍ਹ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਨਾਲ ਜੁੜੇ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਦੇ ਏਜੰਡੇ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ, ਕਾਨੂੰਨ-ਵਿਵਸਥਾ ਵਿੱਚ ਸੁਧਾਰ ਅਤੇ ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿੱਚ ਤਾਲਮੇਲ ਵਾਲੀ ਸਰਕਾਰ ਦੇ ਹੱਕ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ। ਇਸ ਮੌਕੇ ਵਿਕਾਸ ਸ਼ਰਮਾ ਨੇ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਨਵੇਂ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਬਣਨ ਤੇ ਪੰਜਾਬੀਆਂ ਨੂੰ ਵੀ ਹਰਿਆਣਾ ਵਾਂਗ ਵੱਡੀ ਯੋਜਨਾਵਾਂ ਦਾ ਲਾਭ ਮਿਲੇਗਾ । ਵਿਕਾਸ ਸ਼ਰਮਾ ਸਮੇਤ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ’ਚ ਸ਼ਾਮਲ ਹੋਏ ਆਗੂਆਂ ਗੁਰਭਜਨ ਸਿੰਘ, ਰਾਮ ਸਰੂਪ, ਰਾਮ ਈਸਵਰ, ਰਾਮ ਧਾਰੀ, ਗੁਰਬਖ਼ਸ਼ ਸਿੰਘ, ਸਰਬਜੀਤ ਸਿੰਘ, ਵਿਜੇ ਕੁਮਾਰ, ਗੋਲਡੀ , ਹੈਪੀ , ਮਨੀਸ਼, ਕਰਮ ਚੰਦ, ਮੁਖਤਿਆਰ ਸਿੰਘ, ਗਗਨ ਸਿੰਘ, ਅਮਨ ਕੁਮਾਰ, ਸਤਨਾਮ ਸਿੰਘ, ਹਰਦਿੱਤ ਸਿੰਘ, ਰਸ਼ਪਾਲ ਸਿੰਘ, ਮਲਕੀਤ ਸਿੰਘ, ਜੰਗ ਸਿੰਘ, ਸੁਰੇਸ਼ ਕੁਮਾਰ ਆਦਿ ਨੇ ਕਿਹਾ ਕਿ ਅਸੀਂ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕਰਾਂਗੇ । ਇਸ ਮੌਕੇ ਨੀਲਮ ਰਾਣੀ, ਹਰਜਿੰਦਰ ਸਿੰਘ, ਕਮਲਜੀਤ ਸਿੰਘ, ਸਮੇਤ ਭਾਜਪਾ ਵਰਕਰ ਹਾਜ਼ਰ ਸਨ ।