26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅੱਖਾਂ ਦਾ ਮੁਫ਼ਤ ਜਾਂਚ ਸੰਬੰਧੀ ਕੈਂਪ

ਭਾਦਸੋਂ, 25 ਅਕਤੂਬਰ-(ਪ੍ਰਦੀਪ ਦੰਦਰਾਲਾ)-ਨਵਾ ਸਵੇਰਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਹੱਲਾ ਦੇ ਪੰਚਾਇਤ ਘਰ ਵਿਖੇ ਰਾਣੀ ਆਈ ਹਸਪਤਾਲ ਖੰਨਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਸਬੰਧੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 26-10-2026
ਭਾਦਸੋਂ, 25 ਅਕਤੂਬਰ-(ਪ੍ਰਦੀਪ ਦੰਦਰਾਲਾ)-ਨਵਾ ਸਵੇਰਾ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਹੱਲਾ ਦੇ ਪੰਚਾਇਤ ਘਰ ਵਿਖੇ ਰਾਣੀ ਆਈ ਹਸਪਤਾਲ ਖੰਨਾ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਸਬੰਧੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਡਾਕਟਰੀ ਸਲਾਹ ਦਿੱਤੀ ਗਈ।ਕੈਂਪ ਨੂੰ ਸਫ਼ਲ ਬਣਾਉਣ ਵਿੱਚ ਨਵਾ ਸਵੇਰਾ ਵੈਲਫੇਅਰ ਸੋਸਾਇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਵਲੰਟੀਅਰਾਂ ਨੇ ਅਹਿਮ ਯੋਗਦਾਨ ਪਾਇਆ। ਸੋਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਸਿਹਤ ਜਾਂਚ ਕੈਂਪ, ਸਿੱਖਿਆ, ਵਾਤਾਵਰਨ ਦੀ ਸੰਭਾਲ ਅਤੇ ਹੋਰ ਸਮਾਜ ਸੇਵੀ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਪਿੰਡ ਹੱਲਾ ਦੇ ਸਰਪੰਚ ਅਮਰੀਕ ਗਿਰ, ਨਵਾ ਸਵੇਰਾ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਜਤਿੰਦਰ ਸਿੰਘ ਚੀਮਾ ਗੁੱਜਰਹੇੜੀ, ਸੋਸਾਇਟੀ ਦੇ ਚੇਅਰਮੈਨ ਰਾਜ ਕੁਮਾਰ ਹੱਲਾ ਅਤੇ ਡਾ. ਵਜ਼ੀਰ ਗਿਰ ਸੰਜੀਵਨੀ ਹਸਪਤਾਲ, ਹੱਲਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਤੋਂ ਇਲਾਵਾ ਰਾਣੀ ਆਈ ਹਸਪਤਾਲ, ਖੰਨਾ ਦੀ ਸਮੁੱਚੀ ਟੀਮ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਰਹੇ। ਅੰਤ ਵਿੱਚ ਨਵਾ ਸਵੇਰਾ ਵੈਲਫੇਅਰ ਸੋਸਾਇਟੀ ਦੀ ਸਮੁੱਚੀ ਟੀਮ ਦਾ ਪ੍ਬੰਧਕਾਂ ਵਲੋਂ ਖਾ਼ਸ ਤੌਰ ਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਸਿਟੀ ਕਾਲੋਨੀ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ... ਅਗਲੀ ਖ਼ਬਰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਸੂਬੇ ਅਤੇ ਸਮਾਜ ਦੀ ਤਰੱਕੀ ਸੰਭਵ: ਸਤਪਾਲ ਪੂਨੀਆ
Ad Position 24