25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਿਲਵਰ ਸਿਟੀ ਕਾਲੋਨੀ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਮੂਲੀਅਤ

ਨਾਭਾ, 25 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਸਥਾਨਕ ਸਿਲਵਰ ਸਿਟੀ ਕਲੋਨੀ ਵਿਖੇ ਸਿਲਵਰ ਸਿਟੀ ਵੈਲਫੇਅਰ ਸੁਸਾਇਟੀ ਵਲੋਂ ਅੱਜ ਲਗਾਏ ਗਏ ਅੱਖਾਂ ਦੇ ਮੁਫਤ ਚੈਕਅੱਪ ਕੈਂਪ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਿੰਕੂ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 26-10-2026
ਨਾਭਾ, 25 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਸਥਾਨਕ ਸਿਲਵਰ ਸਿਟੀ ਕਲੋਨੀ ਵਿਖੇ ਸਿਲਵਰ ਸਿਟੀ ਵੈਲਫੇਅਰ ਸੁਸਾਇਟੀ ਵਲੋਂ ਅੱਜ ਲਗਾਏ ਗਏ ਅੱਖਾਂ ਦੇ ਮੁਫਤ ਚੈਕਅੱਪ ਕੈਂਪ ਵਿੱਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਿੰਕੂ ਪ੍ਰਧਾਨ ਅਤੇ ਅਹੁਦੇਦਾਰਾਂ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸਾਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਇਹੋ ਜਿਹੇ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਚੰਗੇ ਕੰਮ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸੂਬੇ ਦੇ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ ਹਸਪਤਾਲਾਂ ਵਿਚ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜ ਕੁਮਾਰ ਸਿੰਗਲਾ ਪ੍ਰਧਾਨ, ਹਰਦੀਪ ਸਿੰਘ ਸੈਕਟਰੀ, ਰਮੇਸ਼ ਕੁਮਾਰ ਪਲਕ ਆਪਟੀਕਲ, ਜਸਪ੍ਰੀਤ ਸਿੰਘ ਵਾਈਸ ਪ੍ਰਧਾਨ, ਜੋਗਿੰਦਰ ਕੁਮਾਰ, ਖੁਸ਼ਵਿੰਦਰ ਸ਼ਰਮਾ, ਅਸ਼ਵਿਨੀ ਬਾਗੜੀਆ,ਸੁਖਜੀਤ ਸਿੰਘ ਹਾਂਸ,ਲਾਡੀ ਖਹਿਰਾ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੈਣੀ ਭਾਈਚਾਰੇ ਨੇ ਗਤਕਾ ਚੈਂਪੀਅਨਸ਼ਿਪ ’ਚ ਸੋਨੇ ਦਾ ਤਗਮਾ ਜਿੱਤਣ ਵਾਲੀ ਵਿਦਿਆਰਥਣ ਦਾ ਸਨਮਾਨ ਪਿੰਡ ਅਬਰਾਵਾ ਦੀ ਵਸਨੀਕ... ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਸੰਬੰਧੀ ਕੈਂਪ
Ad Position 24