ਸ਼੍ਰੋਮਣੀ ਅਕਾਲੀ ਦਲ ਵਲੋਂ ਜਗਸੀਰ ਸਿੰਘ ਕਪੂਰੀ ਐਸ.ਸੀ. ਵਿੰਗ ਦੇ ਮੀਤ ਪ੍ਰਧਾਨ ਨਿਯੁਕਤ
ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ.
ਦੇਵੀਗੜ੍ਹ, 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਵੱਲੋਂ ਪਾਰਟੀ ਦੇ ਮੋਹਰੀ ਆਗੂ ਜਗਸੀਰ ਸਿੰਘ ਪਿੰਡ ਕਪੂਰੀ ਜ਼ਿਲ੍ਹਾ ਪਟਿਆਲਾ ਨੂੰ ਐੱਸ.ਸੀ. ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਲਾਹਕਾਰ ਪੱਧਰ ਦੀਆਂ ਯੋਗ ਸੇਵਾਵਾਂ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਮੁੱਖ ਦਫ਼ਤਰ ਤੋਂ ਐੱਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਪ੍ਰਵਾਨਗੀ ਅਤੇ ਦਫ਼ਤਰ ਸਕੱਤਰ ਰਵਿੰਦਰ ਸਿੰਘ ਸੈਂਪਲਾ ਦੇ ਦਸਤਖਤਾਂ ਹੇਠ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ ਹੈ। ਨਿਯੁਕਤੀ ਮਗਰੋਂ ਨਵ-ਨਿਯੁਕਤ ਮੀਤ ਪ੍ਰਧਾਨ ਜਗਸੀਰ ਸਿੰਘ ਕਪੂਰੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਅਤੇ ਐੱਸ.ਸੀ. ਵਰਗ ਦੇ ਭਲੇ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਮੈਂਬਰ ਕਮੇਟੀ ਹਲਕਾ ਇੰਚਾਰਜ ਕ੍ਰਿਸਨ ਸਿੰਘ ਸਨੌਰ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਗਸੀਰ ਸਿੰਘ ਕਪੂਰੀ ਦੀ ਇਹ ਨਿਯੁਕਤੀ ਪੂਰੀ ਤਰ੍ਹਾਂ ਯੋਗ ਅਤੇ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਆਖਿਆ ਕਿ ਇਸ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਪਾਰਟੀ ਦਾ ਅਧਾਰ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਐਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਜੋਗੀਪੁਰ, ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਮੈਂਬਰ ਜਿਲ੍ਹਾ ਪਰਿਸ਼ਦ, ਜਸਵੀਰ ਸਿੰਘ ਚੂੰਹਟ, ਸਾਬਕਾ ਸਰਪੰਚ, ਸੱਜਣ ਸਿੰਘ ਚੂੰਹਟ, ਰਜਿੰਦਰ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ ਸੁੱਖੀ ਆਦਿ ਮੌਜੂਦ ਸਨ।