25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਤੇ ਸਜਾਇਆ ਵਿਸ਼ਾਲ ਨਗਰ ਕੀਰਤਨ

ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪ੍ਰਧਾਨ ਗੁਰਪ੍ਰੀਤ ਸਿੰਘ ਰਾਣਾ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-10-2026
ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪ੍ਰਧਾਨ ਗੁਰਪ੍ਰੀਤ ਸਿੰਘ ਰਾਣਾ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬੀੜ ਸਾਹਿਬ ਬਹੁਤ ਹੀ ਸੁੰਦਰ ਪਾਲਕੀ ਵਿਚ ਸਜਾਈ ਹੋਈ ਸੀ। ਨਗਰ ਕੀਰਤਨ ਦਾ ਥਾਂ-ਥਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਪ੍ਰੀਤ ਸਿੰਘ ਰਾਣਾ ਨੇ ਦੱਸਿਆ ਕਿ ਅੱਜ ਗੁਰਦੁਆਰਾ ਜਪੁ ਸਾਹਿਬ ਗੋਬਿੰਦ ਕਾਲੋਨੀ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਰਾਗੀ ਸਿੰਘਾਂ ਨੇ ਆਈਆਂ ਸੰਗਤਾਂ ਨੂੰ ਗੁਰੂਜਸ ਨਾਲ ਨਿਹਾਲ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਦੀ ਜੀਵਨੀ ਅਤੇ ਸਿਖਿਆਵਾਂ ’ਤੇ ਚਾਨਣਾ ਪਾਇਆ। ਨਗਰ ਕੀਰਤਨ ਮੌਕੇ ਗਤਕਾ ਪਾਰਟੀਆਂ ਨੇ ਗਤਕੇ ਦੇ ਜ਼ੋਹਰ ਵਿਖਾਏ। ਨਗਰ ਕੀਰਤਨ ’ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਜਪੁ ਸਾਹਿਬ ਤੋਂ ਹੁੰਦਾ ਹੋਇਆ ਸ਼ਹਿਰ ਦੇ ਵੱਖ ਵੱਖ ਗੁਰਦੁਆਰਾ ਸਾਹਿਬ ਅਤੇ ਮੁੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਵਾਪਸ ਗੁਰਦੁਆਰਾ ਜਪੁ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈ ਕਾਰੇ ਲਾਏ। ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੱਦੇ ਤਹਿਤ ਮਹਿਮੂਦਪੁਰ ਚ ਰੋਸ ਪ੍ਰਦਰਸ਼ਨ ਝਾੜੂ ਫੂਕੇ ਅਤੇ ਪ... ਅਗਲੀ ਖ਼ਬਰ ਆਰ.ਜੀ.ਐਮ.ਸੀ. ਵਿਜ਼ਨਰੀ ਅਤੇ ਗੁੱਡਵਿਲ ਗਰੁੱਪ ਦਾ ਡਾ. ਜੇ.ਪੀ.ਐਸ. ਵਾਲੀਆ ਅਤੇ ਡਾ. ਐਚ.ਐਸ. ਮਾਨ ਦੀ ਅਗਵਾਈ ਹੇਠ ਰਲੇਵਾਂ
Ad Position 24