25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਹਲਕਾ ਸ਼ੁਤਰਾਣਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਬੈਠਕ ਸੁਖਬੀਰ ਸਿੰਘ ਬਾਦਲ 30 ਨੂੰ ਆਉਣਗੇ ਪਾਤੜਾਂ-ਬਾਬਾ ਕਬੀਰ ਦਾਸ

ਪਾਤੜਾਂ, 25 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਵੱਲੋਂ ਹਲਕਾ ਸ਼ੁਤਰਾਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਪਾਤੜਾਂ ਵਿਖੇ ਬੈਠਕ ਕੀਤੀ ਗਈ ਜਿਸ ਵਿਚ ਆਉਣ ਵਾਲੇ ਸਮੇਂ ਵਿੱਚ ਹਲਕਾ ਸ਼ੁਤਰਾਣਾ ਅੰਦਰ ਸਿਆਸੀ ਸਰਗਰਮੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਸ਼ੁਤਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਪ੍ਰਚਾਰ ਕਰਨ ਅਤੇ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਬੈਠਕ ਕੀਤੀ ਗਈ ਹੈ ਤਾਂ ਜੋ ਹਲਕਾ ਸ਼ੁਤਰਾਣਾ ਦੇ ਹਰ ਇੱਕ ਪਿੰਡ ਅੰਦਰ ਅਤੇ ਹਰ ਇੱਕ ਘਰ ਅੰਦਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕੇ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਦਰਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਪਾਤੜਾਂ ਵਿਖੇ ਅਕਾਲੀ ਵਰਕਰਾਂ ਨਾਲ ਬੈਠਕ ਉਪਰੰਤ। ਤਸਵੀਰ :ਗੁਰਇਕਬਾਲ ਸਿੰਘ ਖਾਲਸਾ 26-10-2026
ਪਾਤੜਾਂ, 25 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਵੱਲੋਂ ਹਲਕਾ ਸ਼ੁਤਰਾਣਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਪਾਤੜਾਂ ਵਿਖੇ ਬੈਠਕ ਕੀਤੀ ਗਈ ਜਿਸ ਵਿਚ ਆਉਣ ਵਾਲੇ ਸਮੇਂ ਵਿੱਚ ਹਲਕਾ ਸ਼ੁਤਰਾਣਾ ਅੰਦਰ ਸਿਆਸੀ ਸਰਗਰਮੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ਼ੁਤਰਾਣਾ ਦੇ ਇਨਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਸ਼ੁਤਰਾਣਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਪ੍ਰਚਾਰ ਕਰਨ ਅਤੇ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਬੈਠਕ ਕੀਤੀ ਗਈ ਹੈ ਤਾਂ ਜੋ ਹਲਕਾ ਸ਼ੁਤਰਾਣਾ ਦੇ ਹਰ ਇੱਕ ਪਿੰਡ ਅੰਦਰ ਅਤੇ ਹਰ ਇੱਕ ਘਰ ਅੰਦਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਜਿੰਨਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੋਇਆ ਹੈ ਉਨ੍ਹਾਂ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਦੇ ਕਾਰਜਕਾਲ ਦੌਰਾਨ ਨਹੀਂ ਹੋ ਸਕਿਆ ਜਿਸ ਲਈ ਹੀ ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੀਤੇ ਗਏ ਕੰਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਘਰ ਘਰ ਜਾ ਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਦੁਬਾਰਾ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਤੋਰਿਆ ਜਾ ਸਕੇ। ਇਸ ਮੌਕੇ ਇੱਥੇ ਜਿਲ੍ਹਾ ਯੋਜਨਾ ਬੋਰਡ ਅਤੇ ਜਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਜੋਗਾ ਸਿੰਘ ਸਿੱਧੂ, ਸਰਕਲ ਪ੍ਰਧਾਨ ਜੋਗਿੰਦਰ ਸਿੰਘ ਬਾਵਾ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਵਰਿੰਦਰ ਸਿੰਘ ਲਾਲਵਾ, ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਬਰ ਸਿੰਘ ਖਾਂਗ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬਾਵਾ, ਰਣਜੀਤ ਸਿੰਘ ਸਾਹੀ, ਵਿਕਰਮਜੀਤ ਸਿੰਘ ਚੌਹਾਨ, ਦਲਜੀਤ ਸਿੰਘ ਸਾਗਰਾ ਜਰਨਲ ਕੌਂਸਲ ਮੈਂਬਰ ਪ੍ਰਿੰਸੀਪਲ ਨਿਧਾਨ ਸਿੰਘ ਜੈਖਰ, ਅਮਰ ਗੋਇਲ, ਗੁਰੀ ਐਮ.ਸੀ. ਘੱਗਾ, ਜਗਸੀਰ ਗੁਲਾਡ, ਪ੍ਰਕਾਸ਼ ਚੰਦ ਸਰਕਲ ਪ੍ਰਧਾਨ ਸ਼ੇਰਗੜ੍ਹ, ਗੁਰਸ਼ਾਨ ਸਿੰਘ ਸਤਰਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪਿੰਡ ਨੰਗਲੀ ਅੱਡੇ ’ਤੇ ਫੂਕੇ ਝਾੜੂ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੱਦੇ ਤਹਿਤ ਮਹਿਮੂਦਪੁਰ ਚ ਰੋਸ ਪ੍ਰਦਰਸ਼ਨ ਝਾੜੂ ਫੂਕੇ ਅਤੇ ਪ...
Ad Position 24