ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਮਾਗਮ
ਡਕਾਲਾ, 26 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਭਗਵਾਨ ਮਹਾ ਰਿਸ਼ੀ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਮੌਕੇ ’ਤੇ ਪਿੰਡ ਮਰਦਾਂਹੇੜੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਭਗਵਾਨ ਵਾਲਮੀਕ ਜੀ ਦੇ ਚਰਨਾਂ ਵਿਚ ਨਤਮਸਤਕ ਹੋਏ।
ਡਕਾਲਾ, 26 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)-ਭਗਵਾਨ ਮਹਾ ਰਿਸ਼ੀ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਮੌਕੇ ’ਤੇ ਪਿੰਡ ਮਰਦਾਂਹੇੜੀ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਭਗਵਾਨ ਵਾਲਮੀਕ ਜੀ ਦੇ ਚਰਨਾਂ ਵਿਚ ਨਤਮਸਤਕ ਹੋਏ। ਸਮੂਹ ਸਾਧ ਸੰਗਤ ਵਲੋਂ ਕੀਰਤਨ ਅਤੇ ਭੋਗ ਪਾਇਆ ਗਿਆ, ਉਪਰੰਤ ਲੰਗਰ ਲਗਾਇਆ ਗਿਆ। ਇਸ ਮੌਕੇ ਜਤਿੰਦਰ ਸਿੰਘ ਪਹਾੜੀਪੁਰ, ਲਾਡੀ ਪਹਾੜੀਪੁਰ, ਸਾਬਕਾ ਸਰਪੰਚ ਮਹਿੰਦਰ ਸਿੰਘ ਮਰਦਾਂਹੇੜੀ, ਹਰਮੇਸ਼ ਸਿੰਘ ਮਰਦਾਂਹੇੜੀ, ਮਨਜਿੰਦਰ ਸਿੰਘ ਲਾਲੀ, ਕਰਮ ਸਿੰਘ ਮਰਦਾਂਹੇੜੀ, ਹਰਜਿੰਦਰ ਸਿੰਘ ਮਰਦਾਂਹੇੜੀ ਅਤੇ ਪੀ.ਏ. ਗੁਰਮੁਖ ਸਿੰਘ ਸੁਹਾਗਹੇੜੀ ਹਾਜ਼ਰ ਸਨ।