ਹਰਦਿਆਲ ਸਿੰਘ ਕੰਬੋਜ ਵਲੋਂ ਕਾਂਗਰਸੀ ਆਗੂਆਂ ਨਾਲ ਚੋਣ ਬੈਠਕ
ਰਾਜਪੁਰਾ, 26 ਅਕਤੂਬਰ (ਜੀ. ਪੀ.
ਰਾਜਪੁਰਾ, 26 ਅਕਤੂਬਰ (ਜੀ.ਪੀ. ਸਿੰਘ)-ਹਲਕਾ ਰਾਜਪੁਰਾ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਆਪਣੇ ਦਫ਼ਤਰ ਵਿਖੇ ਵੱਖ- ਪਿੱਖ ਪਿੰਡਾਂ ਤੋਂ ਪਹੁੰਚੇ ਪਾਰਟੀ ਦੇ ਮਿਹਨਤੀ ਆਗੂ ਅਤੇ ਵਰਕਰਾਂ ਨਾਲ ਅਹਿਮ ਚੋਣ ਬੈਠਕ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੂਥ ਪੱਧਰ ’ਤੇ ਪਾਰਟੀ ਦੀ ਮਜ਼ਬੂਤੀ, ਬੂਥਾਂ ਦੀ ਕਾਰਗੁਜ਼ਾਰੀ ਅਤੇ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਵਰਕਰਾਂ ਨੂੰ ਆਪੋ-ਆਪਣੇ ਬੂਥਾਂ ’ਤੇ ਸਰਗਰਮ ਰਹਿਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬੇਹੱਦ ਅਹਿਮ ਹੈ। ਇਸ ਮੌਕੇ ਵਰਕਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਬੈਠਕ ਵਿਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਬੂਥ ਪੱਧਰ ’ਤੇ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਬਲਾਕ ਕਾਂਗਰਸ ਰਾਜਪੁਰਾ ਦਿਹਾਤੀ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਚੇਅਰਮੈਨ ਮਲਕੀਤ ਸਿੰਘ ਉੱਪਲਹੇੜੀ, ਗੁਰਪ੍ਰੀਤ ਸਿੰਘ ਜੰਡੋਲੀ ਸਮੇਤ ਕਾਂਗਰਸ ਪਾਰਟੀ ਦੇ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ।