26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੰਜਾਬ ਦੇ ਮੌਜੂਦਾ ਭਵਿੱਖ ਲਈ ਅਕਾਲੀ ਏਕਤਾ ਸਮੇਂ ਦੀ ਮੁੱਖ ਲੋੜ - ਪ੍ਰੋ. ਬਡੂੰਗਰ

ਭੁੱਨਰਹੇੜੀ, 26 ਅਕਤੂਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਵਿਗੜ ਰਹੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋਏ ਧੜਿਆਂ ਅਤੇ ਕਾਰਕੁੰਨਾਂ ਨੂੰ ਆਪਣੇ ਗਿਲੇ-ਸ਼ਿਕਵੇ ਤਿਆਗ ਕੇ ਮੁੜ ਇਕਜੁੱਟ ਹੋਣ ਲਈ ਗੰਭੀਰ ਯਤਨ ਕਰਨੇ ਚਾਹੀਦੇ ਹਨ।

Ad Position 21
No active advertisement
ਅਜੀਤ ਡੈਸਕ 27-10-2026
ਭੁੱਨਰਹੇੜੀ, 26 ਅਕਤੂਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਵਿਗੜ ਰਹੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਨਾਲੋਂ ਵੱਖ ਹੋਏ ਧੜਿਆਂ ਅਤੇ ਕਾਰਕੁੰਨਾਂ ਨੂੰ ਆਪਣੇ ਗਿਲੇ-ਸ਼ਿਕਵੇ ਤਿਆਗ ਕੇ ਮੁੜ ਇਕਜੁੱਟ ਹੋਣ ਲਈ ਗੰਭੀਰ ਯਤਨ ਕਰਨੇ ਚਾਹੀਦੇ ਹਨ। ਬਡੂੰਗਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਪਸਾਰ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਸਮਾਜਿਕ ਅਸਥਿਰਤਾ ਵਰਗੀਆਂ ਚੁਣੌਤੀਆਂ ਸਾਂਝੇ ਯਤਨਾਂ ਦੀ ਮੰਗ ਕਰਦੀਆਂ ਹਨ। ਅਜਿਹੇ ਸਮੇਂ ਸਿਆਸੀ ਮਤਭੇਦਾਂ ਅਤੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਧੜਿਆਂ ਦੀ ਆਪਸੀ ਦੂਰੀ ਨੂੰ ਘਟਾਉਣਾ ਅਤੇ ਸਾਂਝੇ ਮੁੱਦਿਆਂ ’ਤੇ ਇਕਮਤ ਹੋਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਗੁਰਦੁਆਰਾ ਸੁਧਾਰ ਲਹਿਰ, ਸਿੱਖ ਸੰਸਥਾਵਾਂ ਦੇ ਪ੍ਰਬੰਧ ਅਤੇ ਪੰਜਾਬ ਦੇ ਰਾਜਨੀਤਿਕ ਹੱਕਾਂ ਲਈ ਹੋਏ ਸੰਘਰਸ਼ਾਂ ਨਾਲ ਜੁੜਿਆ ਹੋਇਆ ਹੈ। ਪਾਰਟੀ ਦੀ ਇਸ ਇਤਿਹਾਸਕ ਵਿਰਾਸਤ ਨੂੰ ਅੱਗੇ ਲਿਜਾਣ ਲਈ ਸਿਧਾਂਤਕ ਵਚਨਬੱਧਤਾ, ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਦੇ ਮਸਲਿਆਂ ਪ੍ਰਤੀ ਜਵਾਬਦੇਹੀ ਨੂੰ ਪਹਿਲ ਦੇਣੀ ਜ਼ਰੂਰੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਖੇਤਰੀ ਪਛਾਣ, ਪੰਜਾਬੀ ਭਾਸ਼ਾ, ਸੱਭਿਆਚਾਰ, ਕਿਸਾਨੀ ਅਤੇ ਪੰਥਕ ਹਿੱਤਾਂ ਨਾਲ ਜੁੜੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਸਾਂਝੀ ਸੋਚ ਅਤੇ ਸੰਗਠਿਤ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਿਆਸਤ ਦੀ ਮਜ਼ਬੂਤੀ ਸਿਰਫ਼ ਪਾਰਟੀ ਦੇ ਜਥੇਬੰਦਕ ਢਾਂਚੇ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਇਕਜੁੱਟ ਹੋ ਕੇ ਉਠਾਉਣ ਨਾਲ ਵੀ ਸਬੰਧਤ ਹੈ। ਪ੍ਰੋ. ਬਡੂੰਗਰ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਧੜਿਆਂ ਅਤੇ ਕਾਰਕੁੰਨਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਨੂੰ ਛੱਡ ਇੱਕ ਨਿਸਾਨ, ਇੱਕ ਵਿਧਾਨ ਹੇਠ ਇੱਕਠੇ ਹੋਣ ਦਾ ਅਨੁਕੂਲ ਸਮਾ ਹੈ। ਉਹਨਾਂ ਕਿਹਾ ਕਿ ਏਕਤਾ ਵੱਲ ਵਧਾਇਆ ਹਰ ਕਦਮ ਸਾਂਝੇ ਭਵਿੱਖ ਲਈ ਮਹੱਤਵਪੂਰਨ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੌਰੰਗਵਾਲ ਵਿਖੇ ਹਡਾਣਾ ਨੇ 150 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਸਿਰਫ਼ ਵਾਅਦੇ ਨਹੀਂ, ਮਾਨ ਸਰਕਾਰ... ਅਗਲੀ ਖ਼ਬਰ ਘੇਰ ਕੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
Ad Position 24