26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਾਰਟੀ ਨੇ ਸੇਵਾ ਦਿੱਤੀ ਤਾਂ ਪਟਿਆਲਾ ਦਿਹਾਤੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗਾ- ਲਖਵੀਰ ਸਿੰਘ ਲੌਟ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਕਿਹਾ ਹੈ ਕਿ ਜੇਕਰ ਪਾਰਟੀ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਤਾਂ ਉਹ ਪਟਿਆਲਾ ਦਿਹਾਤੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਉਹ ਬਹੁਤ ਲੰਬੇ ਸਮੇਂ ਤੋਂ ਪਟਿਆਲਾ ਦਿਹਾਤੀ ਹਲਕੇ ਵਿਚ ਸੰਗਤ ਦੀ ਸੇਵਾ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 27-10-2026
ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਕਿਹਾ ਹੈ ਕਿ ਜੇਕਰ ਪਾਰਟੀ ਨੇ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਤਾਂ ਉਹ ਪਟਿਆਲਾ ਦਿਹਾਤੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਉਹ ਬਹੁਤ ਲੰਬੇ ਸਮੇਂ ਤੋਂ ਪਟਿਆਲਾ ਦਿਹਾਤੀ ਹਲਕੇ ਵਿਚ ਸੰਗਤ ਦੀ ਸੇਵਾ ਕਰ ਰਹੇ ਹਨ। ਉਹਨਾਂ ਕਿਹਾ ਕਿ ਸੰਗਤ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ, ਸਤਿਕਾਰ ਤੇ ਉਤਸ਼ਾਹ ਦਿੱਤਾ ਹੈ। ਉਹਨਾਂ ਕਿਹਾ ਕਿ ਹੁਣ ਜਦੋਂ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਰਾਹੀਂ ਸੰਗਤ ਦੀ ਸੇਵਾਕਰ ਰਹੇ ਹਨ ਤਾਂ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਪਾਰਟੀ ਵਲੋਂ ਟਿਕਟ ਦੇਣ ’ਤੇ ਸੰਗਤ ਇਹ ਸੀਟ ਜ਼ਰੂਰ ਉਹਨਾਂ ਦੀ ਝੋਲੀ ਪਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪਰਮਾਤਮਾ ਦੀ ਕ੍ਰਿਪਾ ਨਾਲ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਆਈ ਤੇ ਸੰਗਤ ਨੇ ਉਨ੍ਹਾਂ ਨੂੰ ਹਲਕੇ ਦੀ ਪੰਜਾਬ ਵਿਧਾਨ ਸਭਾ ਵਿਚ ਪ੍ਰਤੀਨਿਧਤਾ ਕਰਨ ਦਾ ਮੌਕਾ ਦਿੱਤਾ ਤਾਂ ਉਹ ਹਲਕੇ ਦੇ ਸਰਵ ਪੱਖੀ ਵਿਕਾਸ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡਣਗੇ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ਚ ਝੋਨੇ ਦੀ ਖ਼ਰੀਦ ਮੁੜ ਸ਼ੁਰੂ, ਕਿਸਾਨਾਂ ਅਤੇ ਆੜ੍ਹਤੀਆਂ ਨੇ ਲਿਆ ਸੁੱਖ ਦਾ ਸਾਹ ਅਗਲੀ ਖ਼ਬਰ ਪਿੰਡ ਨੌਰੰਗਵਾਲ ਵਿਖੇ ਹਡਾਣਾ ਨੇ 150 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ ਸਿਰਫ਼ ਵਾਅਦੇ ਨਹੀਂ, ਮਾਨ ਸਰਕਾਰ...
Ad Position 24