26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲੌਟ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ, ਵੱਖ-ਵੱਖ ਆਗੂਆਂ ਨੇ ਕੀਤੀ ਸ਼ਿਰਕਤ

ਭਾਦਸੋਂ, 26 ਅਕਤੂਬਰ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਲੌਟ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਰਮਾਇਣ ਜੀ ਪਾਠ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 27-10-2026
ਭਾਦਸੋਂ, 26 ਅਕਤੂਬਰ (ਪ੍ਰਦੀਪ ਦੰਦਰਾਲਾ)-ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਪਿੰਡ ਲੌਟ ਵਿਖੇ ਸਮੂਹ ਨਗਰ ਨਿਵਾਸੀਆਂ ਤੇ ਕਮੇਟੀ ਮੈਂਬਰਾਂ ਦੇ ਸਹਿਯੋਗ ਸਦਕਾ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਰਮਾਇਣ ਜੀ ਪਾਠ ਕਰਵਾਏ ਗਏ। ਇਸ ਮੌਕੇ ਲਖਵੀਰ ਸਿੰਘ ਲੌਟ ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਐਡਵੋਕੇਟ ਸਤਬੀਰ ਸਿੰਘ ਖੱਟੜਾ, ਭਾਜਪਾ ਆਗੂ ਮੋਹਿਤ ਮੋਹਿੰਦਰਾ, ਕਾਂਗਰਸੀ ਆਗੂ ਪਟਿਆਲਾ ਦਿਹਾਤੀ ਗੁਰਜੀਤ ਸਿੰਘ ਕੋਹਲੀ ਭਾਜਪਾ ਆਗੂ, ਸੰਜੀਵ ਸ਼ਰਮਾ ਕਾਲੂ ਨੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਾਨੂੰ ਸਮਾਜ ਵਿਚ ਆਪਸੀ ਭਾਈਚਾਰਾ, ਪਿਆਰ, ਸਦਭਾਵਨਾ ਅਤੇ ਬਰਾਬਰਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਬਾਬਾ ਰਾਜ ਸਿੰਘ, ਬਾਬਾ ਸਤਨਾਮ ਦਾਸ, ਪੰਡਤ ਦੇਵੀ ਸਰੂਪ ਮੀਂਮਸਾ, ਜਥੇਦਾਰ ਜੋਗਿੰਦਰ ਸਿੰਘ, ਸੁਖਚੈਨ ਸਿੰਘ ਭੋਡੇ, ਗੁਰਦੀਪ ਸਿੰਘ, ਗੋਲਡੀ, ਨਵਦੀਪ ਸਿੰਘ, ਆਕਾਸ਼ਦੀਪ ਸਿੰਘ, ਰਵਿੰਦਰ ਸਿੰਘ, ਹਰਿੰਦਰ ਸਿੰਘ, ਮੱਖਣ ਸਿੰਘ, ਹੁਸਨਪ੍ਰੀਤ ਸਿੰਘ, ਜਸਕਰਨ ਸਿੰਘ, ਕ੍ਰਿਸ਼ਨ ਸਿੰਘ, ਸੋਨੂੰ, ਸਤਵੀਰ ਸਿੰਘ, ਸਗਨਦੀਪ ਸਿੰਘ, ਜੋਤ ਸਿੰਘ, ਗੁਰਮੇਲ ਸਿੰਘ, ਜੀਤ ਸਿੰਘ, ਸਤਨਾਮ ਸਿੰਘ, ਪ੍ਰਭਦਿਆਲ ਸਿੰਘ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਰੱਖੜਾ, ਰਾਜਿੰਦਰ ਸਿੰਘ, ਬਰਸਟ, ਸਿੰਗਲਾ, ਜੌੜਾਮਾਜਰਾ ਤ... ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਨਾਲ ਮੀਟਿੰਗ
Ad Position 24