26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਝੋਨੇ ਦੀ ਖਰੀਦ ਤੇ ਕਟਾਈ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਹਾਹਾਕਾਰ, ਸਰਕਾਰ ਤੁਰੰਤ ਕੱਢੇ ਹੱਲ - ਸ਼ੈਰੀ ਰਿਆੜ

ਸਨੌਰ, 26 ਅਕਤੂਬਰ (ਸੋਖਲ)- ਪੰਜਾਬ ਵਿਚ ਝੋਨੇ ਦੀ ਕਟਾਈ ਅਤੇ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਸ਼ੈਰੀ ਰਿਆੜ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਯਕੀਨੀ ਬਣਾਈ ਜਾਵੇ। ਸ਼ੈਰੀ ਰਿਆੜ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਵਜ੍ਹਾ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ।

Ad Position 21
No active advertisement
ਅਜੀਤ ਡੈਸਕ 27-10-2026
ਸਨੌਰ, 26 ਅਕਤੂਬਰ (ਸੋਖਲ)- ਪੰਜਾਬ ਵਿਚ ਝੋਨੇ ਦੀ ਕਟਾਈ ਅਤੇ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਸ਼ੈਰੀ ਰਿਆੜ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਯਕੀਨੀ ਬਣਾਈ ਜਾਵੇ। ਸ਼ੈਰੀ ਰਿਆੜ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਬੇਵਜ੍ਹਾ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਜਦੋਂ ਕਿਸਾਨ ਆਪਣੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਮੰਡੀਆਂ ਵਿੱਚ ਲੈ ਕੇ ਪਹੁੰਚਦੇ ਹਨ, ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਨਾਲ ਜੁੜੀਆਂ ਲਿਮਟਾਂ ਅਤੇ ਹੋਰ ਪਾਬੰਦੀਆਂ ਕਾਰਨ ਜੇਕਰ ਕਿਸਾਨਾਂ ਤੇ ਆੜ੍ਹਤੀਆਂ ਨੂੰ ਮੁਸ਼ਕਲਾਂ ਆ ਰਹੀਆਂ ਹਨ , ਤਾਂ ਸਰਕਾਰ ਨੂੰ ਇਨ੍ਹਾਂ ਦੀ ਸਮੀਖਿਆ ਕਰਕੇ ਵਿਹਾਰਕ ਹੱਲ ਕੱਢਣਾ ਚਾਹੀਦਾ ਹੈ। ਕਿਸਾਨ ਪਹਿਲਾਂ ਹੀ ਖੇਤੀ ਲਾਗਤਾਂ, ਮੌਸਮ ਅਤੇ ਫ਼ਸਲ ਦੀ ਸੰਭਾਲ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ, ਅਜਿਹੇ ਵਿੱਚ ਖਰੀਦ ਪ੍ਰਬੰਧਾਂ ਦੀਆਂ ਖਾਮੀਆਂ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਾ ਰਹੀਆਂ ਹਨ ਕਾਂਗਰਸੀ ਆਗੂ ਸ਼ੈਰੀ ਰਿਆੜ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ, ਸਮੇਂ ਸਿਰ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ ਵਰਗ ਵੀ ਖਰੀਦ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ, ਇਸ ਲਈ ਉਸ ਨੂੰ ਦਰਪੇਸ਼ ਮੁਸ਼ਕਲਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਸ਼ੈਰੀ ਰਿਆੜ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ’ਤੇ ਕਾਰਵਾਈ ਕੀਤੀ ਜਾਵੇ, ਖਰੀਦ ਅਤੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਰਾਹਤ ਦਿੱਤੀ ਜਾਵੇ, ਤਾਂ ਜੋ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਕੀਤੀਆਂ ਪੂਰੀਆਂ’ ਹਰਚੰਦ ਸਿੰਘ ਬਰਸਟ ਅਗਲੀ ਖ਼ਬਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਰੱਖੜਾ, ਰਾਜਿੰਦਰ ਸਿੰਘ, ਬਰਸਟ, ਸਿੰਗਲਾ, ਜੌੜਾਮਾਜਰਾ ਤ...
Ad Position 24