29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਧਾਨ ਸਭਾ ਅੰਦਰ ਮਾਹੌਲ ਸਿਆਸਤ ਤੋਂ ਦੂਰ ਲੋਕ ਭਲਾਈ ਵਾਲਾ ਹੋਣਾ ਚਾਹੀਦਾ- ਵਿਰਕ

ਭੁੱਨਰਹੇੜੀ, 27 ਅਕਤੂਬਰ (ਧਨਵੰਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਵਿਧਾਨ ਸਭਾ ’ਚ ਲੋਕਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਗੰਭੀਰ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਦੌਰਾਨ ਜਨਤਕ ਸਮੱਸਿਆਵਾਂ, ਸਰਕਾਰੀ ਨੀਤੀਆਂ ਤੇ ਵਿਕਾਸ ਕਾਰਜਾਂ ਨਾਲ ਜੁੜੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 28-10-2026
ਭੁੱਨਰਹੇੜੀ, 27 ਅਕਤੂਬਰ (ਧਨਵੰਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਵਿਧਾਨ ਸਭਾ ’ਚ ਲੋਕਾਂ ਨਾਲ ਸੰਬੰਧਿਤ ਮੁੱਦਿਆਂ ’ਤੇ ਗੰਭੀਰ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਦੌਰਾਨ ਜਨਤਕ ਸਮੱਸਿਆਵਾਂ, ਸਰਕਾਰੀ ਨੀਤੀਆਂ ਤੇ ਵਿਕਾਸ ਕਾਰਜਾਂ ਨਾਲ ਜੁੜੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਸ. ਵਿਰਕ ਨੇ ਕਿਹਾ ਕਿ ਵਿਧਾਨ ਸਭਾ ਨਾਲ ਲੋਕਤੰਤਰ ਅਤੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਪਰ ਸਿਆਸਤ ਦੇ ਰੰਗ ਦੇਖ ਕੇ ਲੋਕਾਂ ਦੀਆ ਭਾਵਨਾਵਾ ਨੂੰ ਠੇਸ ਪੁਹੰਚ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਲੋਕਤੰਤਰ ਦਾ ਮਹੱਤਵਪੂਰਨ ਮੰਚ ਹੈ, ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਨਾਲ ਸੰਬੰਧਿਤ ਮੁੱਦੇ ਉਠਾਉਂਦੇ ਹਨ ਤੇ ਕਿਹਾ ਕਿ ਸੱਤਾ ਧਿਰ ਨੂੰ ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਤੱਥਾਂ ਅਤੇ ਅੰਕੜਿਆਂ ਦੇ ਆਧਾਰ ’ਤੇ ਦੇਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਸਦਨ ਦੀ ਮਰਿਆਦਾ ਕਾਇਮ ਰੱਖਣਾ ਅਤੇ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣਾ ਸੱਤਾ ਧਿਰ ਤੇ ਵਿਰੋਧੀ ਮੈਬਰਾਂ ਨੂੰ ਲੋਕ ਹਿਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਜਨਤਕ ਮਸਲਿਆਂ ਨੂੰ ਕੇਂਦਰ ਵਿਚ ਰੱਖ ਕੇ ਕੀਤੀ ਚਰਚਾ ਰਾਹੀਂ ਸਮੱਸਿਆਵਾਂ ਦੇ ਹੱਲ ਲਈ ਢੁਕਵੇਂ ਸੁਝਾਅ ਸਾਹਮਣੇ ਆ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਦੇ ਸਿਰਫ ਕੁਝ ਦਿਨ ਹੀ ਬਾਕੀ- ਐਡਵੋਕੇਟ ਯਾਦਵਿੰਦਰਪਾਲ ਸਿੰਘ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 1 ਨੂੰ- ਚਰਨ ਸਿੰਘ
Ad Position 24