28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਵਿਦਿਆਰਥੀ ਵਿੰਗ ਨੇ ਮੁਫ਼ਤ ਬੂਟੇ ਵੰਡੇ

ਪਟਿਆਲਾ, 27 ਅਕਤੂਬਰ (ਅ. ਸ.

Ad Position 21
No active advertisement
ਅਜੀਤ ਡੈਸਕ 28-10-2026
ਪਟਿਆਲਾ, 27 ਅਕਤੂਬਰ (ਅ.ਸ. ਆਹਲੂਵਾਲੀਆ)-ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਵਿਦਿਆਰਥੀ ਵਿੰਗ ਵਲੋਂ ਪਟਿਆਲਾ ਦੇ ਅਨਾਰਦਾਨਾ ਚੌਕ ਵਿਖੇ ਮੁਫ਼ਤ ਬੂਟੇ ਵੰਡਣ ਦੀ ਮੁਹਿੰਮ ਚਲਾਈ ਗਈ। ਇਸ ਪਹਿਲਕਦਮੀ ਦਾ ਉਦੇਸ਼ ਸੰਗਤ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਵਾਈ.ਪੀ.ਐਸ. ਪਟਿਆਲਾ ਦੀਆਂ ਵਿਦਿਆਰਥਣਾਂ ਮਨਮੇਹਰ ਕੌਰ, ਸਮਾਇਰਾ ਮਾਨ ਅਤੇ ਸ਼ਿਵਿਕਾ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੂੰ ਮੁਫ਼ਤ ਬੂਟੇ ਵੰਡੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮਿਲ ਸਕੇ। ਫੋਰਮ ਦੇ ਵਿਦਿਆਰਥੀ ਵਿੰਗ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਾਜ ਸੇਵਾ ਅਤੇ ਵਾਤਾਵਰਣ ਦੀ ਸੰਭਾਲ ਦੇ ਕਾਰਜਾਂ ਰਾਹੀਂ ਮਨਾਉਣਾ ਇਕ ਸਾਰਥਕ ਉਪਰਾਲਾ ਹੈ। ਫੋਰਮ ਨੌਜਵਾਨਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਨਾਲ ਜੋੜਨ ਅਤੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਜਿਹੀਆਂ ਪਹਿਲਕਦਮੀਆਂ ਜਾਰੀ ਰੱਖੇਗਾ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਸਜਾਈ ਅਗਲੀ ਖ਼ਬਰ ਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕੀਤੇ ਜਾਣਗੇ- ਡੀ. ਸੀ. ਡੀ.ਸੀ. ਦੀ ਅਗਵਾਈ ਹੇਠ ਰੈੱਡ...
Ad Position 24