ਜੀ. ਐਸ. ਏ. ਇੰਡਸਟਰੀਜ਼ ਵਿਖੇ ਖ਼ੂਨਦਾਨ ਕੈਂਪ ਲਗਾਇਆ
ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)- ਐਮਰਜੈਂਸੀ ਸੇਵਾਵਾਂ ਲਈ ਜੀ. ਐਸ.
ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)- ਐਮਰਜੈਂਸੀ ਸੇਵਾਵਾਂ ਲਈ ਜੀ. ਐਸ. ਏ. ਇੰਡਸਟਰੀਜ਼ ਇੰਡੀਆ ਪ੍ਰਾਈਵੇਟ ਲਿਮਿਟਡ ਦੌਲਤਪੁਰ ਵਿਖੇ 13ਵਾਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਬਲੱਡ ਬੈਂਕ ਰਜਿੰਦਰਾ ਹਸਪਤਾਲ ਪਟਿਆਲਾ ਦੀ ਟੀਮ ਵਲੋਂ 250 ਦੇ ਕਰੀਬ ਸਵੈ ਇਛੁੱਕ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ। ਖ਼ੂਨਦਾਨ ਕੈਂਪ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਹਲਕਾ ਇੰਚਾਰਜਜ ਸਨੌਰ ਰਣਯੋਧ ਸਿੰਘ ਹੰਡਾਣਾ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾ ਨੇ ਸ਼ਿਰਕਤ ਕੀਤੀ। ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਜੀ.ਐਸ.ਏ. ਇੰਡਸਟਰੀਜ਼ ਇੰਡੀਆ ਪ੍ਰਾਈਵੇਟ ਲਿਮਿਟਡ ਪਟਿਆਲਾ ਜਿੱਥੇ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ, ਉੱਥੇ ਹੀ ਉਸਨੇ ਸਮਾਜ ਸੇਵਾ ਦੇ ਖੇਤਰ ਵਿਚ ਵੀ ਮੱਲਾਂ ਮਾਰੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਚੰਗੀ ਸਿਹਤ ਨਾਲ ਹੀ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਮੁੱਚੇ ਸਮਾਜ ਨੂੰ ਅੱਗੇ ਆਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ। ਖ਼ੂਨ ਦੀ ਇਕ ਬੂੰਦ ਕਿਸੇ ਘਰ ਦੇ ਬੁਝਦੇ ਚਿਰਾਗ ਨੂੰ ਬਚਾ ਸਕਦੀ ਹੈ। ਇੰਡਸਟਰੀ ਦੇ ਐਮ.ਡੀ. ਜਤਿੰਦਰਪਾਲ ਸਿੰਘ ਸੈਣੀ ਤੇ ਸਮੂਹ ਟੀਮ ਅਤੇ ਖ਼ੂਨਦਾਨੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਐਮਰਜੈਂਸੀ ਸੇਵਾਵਾਂ ਤੇ ਥੈਲਾਸੀਮੀਆ ਪੀੜਤ ਬੱਚਿਆਂ ਲਈ ਸਮੇਂ-ਸਮੇਂ ’ਤੇ ਲਗਾਏ ਜਾ ਰਹੇ ਹਨ। ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਸਾਡੀ ਟੀਮ ਹਮੇਸ਼ਾ ਤੱਤਪਰ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸੇ ਤਰ੍ਹਾਂ ਸਮਾਜ ਸੇਵਾ ਦੇ ਕੰਮ ਕਰਦੇ ਰਹਾਂਗੇ ਤਾਂ ਜੋ ਸੂਬੇ ਦੀ ਤਰੱਕੀ ਅਤੇ ਲੋੜਵੰਦ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਧਰਮ ਸਿੰਘ ਸੈਣੀ, ਗੁਰਪ੍ਰੀਤ ਸਿੰਘ, ਸਨਦੀਪ ਸੈਣੀ, ਪਰਮਿੰਦਰ ਸਿੰਘ, ਸੁਖਵੀਰ ਸਿੰਘ ਬਲਵੇੜਾ, ਇੰਦਰਪ੍ਰੀਤ ਸਿੰਘ ਬਾਰਨ ਆਦਿ ਹਾਜ਼ਰ ਸਨ।