29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਧਮੌਲੀ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਆਹੁਦਾ ਸੰਭਾਲਿਆ

ਰਾਜਪੁਰਾ, 28 ਅਕਤੂਬਰ (ਰਣਜੀਤ ਸਿੰਘ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਪੱਖੀ ਕੰਮਾਂ ਨੂੰ ਅੱਗੇ ਵਧਾਂਉਦਿਆਂ ਅੱਜ ਇੱਥੇ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਨੇ ਬਤੌਰ ਚੇਅਰਮੈਨ ਆਹੁੰਦਾ ਸਾਂਭ ਲਿਆ ਹੈ। ਇਹ ਆਹੁਦਾ ਗ੍ਰਹਿਣ ਕਰਨ ਮੌਕੇ ਤੇ ਪੰਜਾਬ ਮੰਡੀਕਰਨ ਬੋਰਡ ਤੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਨੀਨਾ ਮਿੱਤਲ, ਵਿਧਾਇਕ ਗੁਰਲਾਲ ਘਨੌਰ, ਡਾਇਰੈਕਟਰ ਪ੍ਰਵੀਨ ਛਾਬੜਾ, ਚੇਅਰਮੈਨ ਵਿੱਕੀ ਘਨੌਰ ਸਮੇਤ ਹੋਰ ਆਗੂ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 29-10-2026
ਰਾਜਪੁਰਾ, 28 ਅਕਤੂਬਰ (ਰਣਜੀਤ ਸਿੰਘ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਪੱਖੀ ਕੰਮਾਂ ਨੂੰ ਅੱਗੇ ਵਧਾਂਉਦਿਆਂ ਅੱਜ ਇੱਥੇ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਨੇ ਬਤੌਰ ਚੇਅਰਮੈਨ ਆਹੁੰਦਾ ਸਾਂਭ ਲਿਆ ਹੈ।ਇਹ ਆਹੁਦਾ ਗ੍ਰਹਿਣ ਕਰਨ ਮੌਕੇ ਤੇ ਪੰਜਾਬ ਮੰਡੀਕਰਨ ਬੋਰਡ ਤੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਨੀਨਾ ਮਿੱਤਲ, ਵਿਧਾਇਕ ਗੁਰਲਾਲ ਘਨੌਰ, ਡਾਇਰੈਕਟਰ ਪ੍ਰਵੀਨ ਛਾਬੜਾ, ਚੇਅਰਮੈਨ ਵਿੱਕੀ ਘਨੌਰ ਸਮੇਤ ਹੋਰ ਆਗੂ ਹਾਜ਼ਰ ਸਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਗੁਰਪ੍ਰੀਤ ਸਿਘ ਧਮੋਲੀ ਲੰਮੇ ਸਮੇ ਤੋਂ ਪਾਰਟੀ ਪ੍ਰਤੀ ਵਫਾਦਾਰੀ ਅਤੇ ਤਨਦੇਹੀ ਨਾਲ ਸੇਵਾ ਨਿਭਾ ਰਹੇ ਹਨ।ਇਸ ਲਈ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਮੰਡੀ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦੇਣਗੇ। ਗੁਰਪ੍ਰੀਤ ਸਿੰਘ ਧਮੌਲੀ ਨੇ ਪਾਰਟੀ ਦੀ ਸੀਨੀਅਰ ਲੀਡਰਸਿੱਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਪੀ ਹੈ ਉਸ ’ਤੇ ਖਰਾ ਉਤਰਨਗੇ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਦੇ ਪੱਛੇ ਸਵਾਲ ਵਿਚ ਕਿਹਾ ਕਿ ਉਹ ਰਾਜਪੁਰਾ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।ਉਹਨਾਂ ਨੇ ਕਿਹਾ ਕਿ ਪਾਰਟੀ ਵਿਚ ਕੰਮ ਕਰਦਿਆਂ ਇਹ ਉਨ੍ਹਾਂ ਦਾ ਹੱਕ ਵੀ ਬਣਦਾ ਹੈ। ਇਸ ਮੌਕੇ ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਣ, ਨਗਰ ਕੋਸਲ ਪ੍ਰਧਾਨ ਰਿਤੇਸ਼ ਬਾਂਸਲ, ਪੀ ਏ ਅਮਰਿੰਦਰ ਸਿੰਘ ਮੀਰੀ, ਪ੍ਰਧਾਨ ਚੇਅਰਮੈਨ ਬਲਵਿੰਦਰ ਸਿੰਘ ਝਾਂੜਵਾ, ਯਸ਼ਪਾਲ ਚਾਵਲਾ, ਰਤਨ ਟਾਟਾ, ਸਾਬਕਾ ਚੇਅਰਮੈਨ ਦੀਪਕ ਸੂਦ, ਸਰਪੰਚ ਸੋਨੀ ਆਕੜੀ, ਕੀਰਤ ਸਿੰਘ ਸਿਹਰਾ, ਗੁਰਚਰਨ ਸਿੰਘ ਸਿਹਰਾ, ਮਨੀਸ਼ ਸੂਦ, ਹਰਪਾਲ ਸਿੰਘ ਵਿਰਕ, ਮਦਨ ਬੱਬਰ, ਸਤਵਿੰਦਰ ਸਿੰਘ ਮਿਰਜਾ, ਇੰਦੂ ਡਾਹਰਾ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਕ ਅੰਗਦਾਤਾ ਦੇ ਤਿੰਨ ਅੰਗਾਂ ਨਾਲ ਤਿੰਨ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ ਅਗਲੀ ਖ਼ਬਰ ਨਾਇਬ ਸਰਕਾਰ ਰਾਜ ਦੇ ਵਿਕਾਸ ਲਈ ਵਚਨਬੱਧ ਹੈ- ਰਾਜੇਸ਼ ਸ਼ਰਮਾ ਪਿੰਟੂ
Ad Position 24