ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਜੇਲ੍ਹ ਓਲੰਪਿਕ 2026 ਦੇ ਸਮਾਪਤੀ ਸਮਾਰੋਹ ’ਚ ਕੀਤੀ ਸ਼ਿਰਕਤ
ਕੈਬਨਿਟ ਮੰਤਰੀ ਨੇ ਓਪਨ ਵੋਮੈਨ ਜੇਲ੍ਹ ਦਾ ਕੀਤਾ ਉਦਘਾਟਨ
ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਜੇਲ੍ਹਾਂ, ਐਨ. ਆਰ.
ਕ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਓਪਨ ਵੋਮੈਨ ਜੇਲ੍ਹ ਦਾ ਉਦਘਾਟਨ ਕਰਦੇ ਹੋਏ ਨਾਲ ਹਨ ਅਧਿਕਾਰੀ। ਅਜੀਤ ਤਸਵੀਰ
29-10-2026
ਪਟਿਆਲਾ, 28 ਅਕਤੂਬਰ (ਮਨਦੀਪ ਸਿੰਘ ਖਰੌੜ)- ਪੰਜਾਬ ਦੇ ਜੇਲ੍ਹਾਂ, ਐਨ. ਆਰ. ਆਈ. ਅਤੇ ਪਾਰਲੀਮਾਨੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦੀਆਂ ਲਈ ਕਰਵਾਏ ਗਏ ਪੰਜਾਬ ਜੇਲ੍ਹ ਓਲੰਪਿਕਸ-2026’ ਦੇ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਸਮਾਪਤੀ ਕੀਤੀ। ਇਸ ਮੌਕੇ ਉਨ੍ਹਾਂ ਓਪਨ ਵੂਮੈਨ ਜੇਲ੍ਹ ਦਾ ਵੀ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੰਦੀਆਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੁੱਟਬਾਲ, ਕ੍ਰਿਕਟ ਅਤੇ ਹੋਰ ਖੇਡਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਬੰਦੀਆਂ ਨੂੰ ਸਿਹਤਮੰਦ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦਾ ਸੰਦੇਸ਼ ਹੈ ਕਿ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਿਆ ਜਾਵੇ, ਭਾਵੇਂ ਉਹ ਜੇਲ੍ਹਾਂ ਵਿਚ ਬੰਦ ਹੋਣ ਜਾਂ ਜੇਲ੍ਹਾਂ ਤੋਂ ਬਾਹਰ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਸਰਕਾਰ ਦਾ ਸੁਪਨਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਖੇਡਾਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ ਅਤੇ ਪੰਜਾਬ ਭਰ ਵਿਚ 3,000 ਤੋਂ ਵੱਧ ਖੇਡ ਮੈਦਾਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਸਮੇਤ ਹਰ ਵਰਗ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਓਪਨ ਵੂਮੈਨ ਜੇਲ੍ਹ ਦੇ ਉਦਘਾਟਨ ਮੌਕੇ ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਮਹਿਲਾਵਾਂ ਨੂੰ ਬਿਹਤਰ ਅਤੇ ਖੁੱਲ੍ਹਾ ਵਾਤਾਵਰਨ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਬੰਧਨ ਵਿਚ ਬੰਦੀਆਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਜੇਲ੍ਹ, ਸੰਸਦੀ ਮਾਮਲੇ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ, ਪ੍ਰਮੁੱਖ ਸਕੱਤਰ (ਜੇਲ੍ਹਾਂ, ਪੰਜਾਬ) ਭਾਵਨਾ ਗਰਗ, ਏ.ਡੀ.ਜੀ.ਪੀ. (ਜੇਲ੍ਹਾਂ) ਰਾਜੇਸ਼ ਕੁਮਾਰ ਜੈਸਵਾਲ, ਡੀ.ਆਈ.ਜੀ. (ਜੇਲ੍ਹਾਂ) ਸੂਬਾ ਸਿੰਘ, ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਤੇ ਹੋਰ ਜੇਲ੍ਹ ਸੁਪਰਡੈਂਟ ਹਾਜ਼ਰ ਸਨ।