28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮੋਹਿਤ ਮੋਹਿੰਦਰਾ ਦੇ ਗ੍ਰਹਿ ਸਹਿ-ਇੰਚਾਰਜ ਹੀਨਾ ਕਾਵੜੇ ਤੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਪਹੁੰਚੇ

ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਹਿ-ਇੰਚਾਰਜ ਹੀਨਾ ਕਾਵੜੇ ਅਤੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਵਿਸ਼ੇਸ਼ ਤੌਰ ’ਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 29-10-2026
ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਹਿ-ਇੰਚਾਰਜ ਹੀਨਾ ਕਾਵੜੇ ਅਤੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਵਿਸ਼ੇਸ਼ ਤੌਰ ’ਤੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਪਹੁੰਚੇ। ਬ੍ਰਹਮ ਮਹਿੰਦਰਾ ਅਤੇ ਮੋਹਿਤ ਮੋਹਿੰਦਰਾ ਵਲੋਂ ਦੋਵਾਂ ਸੀਨੀਅਰ ਆਗੂਆਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਅਹਿਮ ਮੁਲਾਕਾਤ ਦੌਰਾਨ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ, ਹਲਕੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਲੋਕ-ਪੱਖੀ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੀਨੀਅਰ ਲੀਡਰਸ਼ਿਪ ਨੇ ਜ਼ਮੀਨੀ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਰੂਪ-ਰੇਖਾ ਉਲੀਕੀ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਉਹ ਕਾਂਗਰਸ ਪਾਰਟੀ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੀ ਅਗਵਾਈ ਹੇਠ ਕਾਂਗਰਸ ਦਾ ਹਰ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਲੋਕ-ਹਿੱਤਾਂ ਲਈ ਲੜਾਈ ਲੜ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਰਕਰਾਂ ਦੀ ਅਣਥੱਕ ਮਿਹਨਤ ਸਦਕਾ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰੇਗੀ। ਮੀਟਿੰਗ ਦੌਰਾਨ ਹੀਨਾ ਕਾਵੜੇ ਅਤੇ ਡਾ. ਰਾਜ ਕੁਮਾਰ ਵੇਰਕਾ ਨੇ ਹਲਕਾ ਪਟਿਆਲਾ ਦਿਹਾਤੀ ਵਿਚ ਪਾਰਟੀ ਸੰਗਠਨ ਦੀ ਮਜ਼ਬੂਤੀ ਅਤੇ ਮੋਹਿਤ ਮੋਹਿੰਦਰਾ ਵਲੋਂ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ ਅਤੇ ਉਨ੍ਹਾਂ ਨਾਲ ਕਈ ਸੀਨੀਅਰ ਕਾਂਗਰਸੀ ਆਗੂ, ਬਲਾਕ ਅਹੁਦੇਦਾਰ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਨੰਗਲੀ ’ਚ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਦੇ ਭਾਈ ਘਨੱਈਆ ਹੈਲਥ ਸੈਂਟਰ ਵਲੋਂ 24 ਘੰਟੇ ਕੰਮ ਕਰਨ ਵਾਲਾ ਹੈਲਪਲਾਈਨ ਨੰਬਰ ਜਾਰੀ
Ad Position 24