ਰਾਕੇਸ਼ ਬੱਗਾ ਵਲੋਂ ਮਰਦਾਂਹੇੜੀ ਦਾ ਦੌਰਾ, ਲੋਕਾਂ ਨਾਲ ਕੀਤੀ ਮੁਲਾਕਾਤ
ਡਕਾਲਾ, 29 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਨੌਰ ਤੋਂ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਵਲੋਂ ਆਪਣੀਆਂ ਜਨ-ਸੰਪਰਕ ਸਰਗਰਮੀਆਂ ਤਹਿਤ ਪਿੰਡ ਮਰਦਾਂਹੇੜੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਸਵਰਨ ਸਿੰਘ, ਸੁਰਜੀਤ ਸਿੰਘ ਅਤੇ ਸਤਪਾਲ ਸਿੰਘ ਖਾਨਪੁਰ ਸਮੇਤ ਰਾਕੇਸ਼ ਬੱਗਾ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਡਕਾਲਾ, 29 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਨੌਰ ਤੋਂ ਆਜ਼ਾਦ ਉਮੀਦਵਾਰ ਰਾਕੇਸ਼ ਬੱਗਾ ਵਲੋਂ ਆਪਣੀਆਂ ਜਨ-ਸੰਪਰਕ ਸਰਗਰਮੀਆਂ ਤਹਿਤ ਪਿੰਡ ਮਰਦਾਂਹੇੜੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਸਵਰਨ ਸਿੰਘ, ਸੁਰਜੀਤ ਸਿੰਘ ਅਤੇ ਸਤਪਾਲ ਸਿੰਘ ਖਾਨਪੁਰ ਸਮੇਤ ਰਾਕੇਸ਼ ਬੱਗਾ ਨੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਇਲਾਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਲੋਕਾਂ ਦੇ ਵਿਚਾਰ ਸੁਣੇ ਅਤੇ ਜ਼ਮੀਨੀ ਪੱਧਰ ’ਤੇ ਪਿੰਡ ਦੀਆਂ ਜ਼ਰੂਰਤਾਂ ਨੂੰ ਸਮਝਣ ’ਤੇ ਜ਼ੋਰ ਦਿੱਤਾ। ਰਾਕੇਸ਼ ਬੱਗਾ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਲਈ ਉਹ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਮੌਕੇ ਅਵਤਾਰ ਸਿੰਘ ਵਰਮਾ, ਗੁਰਸੇਵਕ ਸਿੰਘ ਪੰਚ, ਰਣਧੀਰ ਸਿੰਘ ਮੈਂਬਰ, ਜਗਦੀਪ ਸਿੰਘ, ਮਨਪ੍ਰੀਤ ਸਿੰਘ ਅਤੇ ਜਸਵੀਰ ਸਿੰਘ ਨੇ ਰਾਕੇਸ਼ ਬੱਗਾ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।