30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬਾਬਾ ਗੁਰਦਿੱਤਾ ਪਬਲਿਕ ਸਕੂਲ ਡੂਮੇਵਾਲ ’ਚ ਸਟੂਡੈਂਟ ਲੈੱਡ ਕਾਨਫ਼ਰੰਸ ਕਰਵਾਈ

ਕਹਨਪੁਰ ਖੂਹੀ, 29 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਬੱਚਿਆਂ ਵਲੋਂ ਤਿਆਰ ਕੀਤੇ ਵੱਖ-ਵੱਖ ਪ੍ਰਕਾਰ ਦੇ ਆਕਰਸ਼ਕ ਮਾਡਲ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ ਪ੍ਰਤਿਭਾ ਨੂੰ ਨਿਖਾਰਨ ਦੇ ਮੱਦੇ ਨਜ਼ਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਵਿਖੇ ਸਟੂਡੈਂਟ ਲੈੱਡ ਕਾਨਫ਼ਰੰਸ ਕੀਤੀ ਗਈ। ਜਿਸ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਕੰਪਿਊਟਰ, ਵਾਤਾਵਰਣ, ਪੰਜਾਬੀ ਵਿਰਸਾ, ਗਣਿਤ, ਵਿਗਿਆਨ ਅਤੇ ਹੋਰ ਵੱਖ-ਵੱਖ ਵਿਸ਼ਿਆਂ ਤੇ ਆਧਾਰਿਤ ਆਪਣੇ ਹੱਥੀ ਤਿਆਰ ਕੀਤੇ ਗਏ ਮਾਡਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 30-10-2026
ਕਹਨਪੁਰ ਖੂਹੀ, 29 ਅਕਤੂਬਰ (ਗੁਰਬੀਰ ਸਿੰਘ ਵਾਲੀਆ)-ਬੱਚਿਆਂ ਵਲੋਂ ਤਿਆਰ ਕੀਤੇ ਵੱਖ-ਵੱਖ ਪ੍ਰਕਾਰ ਦੇ ਆਕਰਸ਼ਕ ਮਾਡਲ ਵਿਦਿਆਰਥੀਆਂ ਨੂੰ ਆਤਮ ਵਿਸ਼ਵਾਸ ਪ੍ਰਤਿਭਾ ਨੂੰ ਨਿਖਾਰਨ ਦੇ ਮੱਦੇ ਨਜ਼ਰ ਬਾਬਾ ਗੁਰਦਿੱਤਾ ਪਬਲਿਕ ਸਕੂਲ ਵਿਖੇ ਸਟੂਡੈਂਟ ਲੈੱਡ ਕਾਨਫ਼ਰੰਸ ਕੀਤੀ ਗਈ। ਜਿਸ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਵਲੋਂ ਕੰਪਿਊਟਰ, ਵਾਤਾਵਰਣ, ਪੰਜਾਬੀ ਵਿਰਸਾ, ਗਣਿਤ, ਵਿਗਿਆਨ ਅਤੇ ਹੋਰ ਵੱਖ-ਵੱਖ ਵਿਸ਼ਿਆਂ ਤੇ ਆਧਾਰਿਤ ਆਪਣੇ ਹੱਥੀ ਤਿਆਰ ਕੀਤੇ ਗਏ ਮਾਡਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਦੀਪਕ ਸੋਂਹਦੀ ਬਿਜ਼ਨਸ ਮੈਨੇਜਰ ਐਮ.ਬੀ.ਡੀ ਗਰੁੱਪ ’ਤੇ ਵਿਸ਼ੇਸ਼ ਮਹਿਮਾਨ ਤਾਵੀਸ਼ੀ ਸ਼ਰਮਾ ਅਕੈਡਮਿਕ ਕੰਸਲਟੈਂਟ ਐਮ.ਬੀ.ਡੀ ਗਰੁੱਪ ਸ਼ਾਮਲ ਸਨ। ਉਨ੍ਹਾਂ ਨੇ ਸਾਰੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਕਾਨਫ਼ਰੰਸ ਨੂੰ ਸਫਲ ਬਣਾਉਣ ਲਈ ਅਧਿਆਪਕਾਂ ਨੇ ਸਖ਼ਤ ਮਿਹਨਤ ਕੀਤੀ ਹੈ। ਜਿੱਥੇ ਪੂਰੀ ਗਹਿਣਤਾ ਨਾਲ ਬੱਚਿਆਂ ਦੁਆਰਾ ਬਣਾਏ ਗਏ ਮਾਡਲਾਂ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੇ ਉੱਥੇ ਹੀ ਕਿਹਾ ਕਿ ਬਾਬਾ ਗੁਰਦਿੱਤਾ ਪਬਲਿਕ ਸਕੂਲ ਬੱਚਿਆਂ ਨੂੰ ਅਕੈਡਮਿਕ ਪੜ੍ਹਾਈ ਤੋਂ ਇਲਾਵਾ ਉਨ੍ਹਾਂ ਦੇ ਸਿਰਫ਼ ਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਕਦਮ ਹੈ, ਇਸ ਨਾਲ ਬੱਚੇ ਭਵਿੱਖ ਵਿਚ ਵੀ ਹਰ ਪ੍ਰਕਾਰ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਯੋਗ ਬਣਦੇ ਹਨ। ਇਸ ਮੌਕੇ ਗੱਲ ਕਰਦਿਆਂ ਸਕੂਲ ਦੇ ਡਾਇਰੈਕਟਰ ਰਜਿੰਦਰ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਦੀ ਇਸ ਕਾਨਫ਼ਰੰਸ ਕਰਨ ਦਾ ਮੁੱਖ ਮਕਸਦ ਇਹ ਹੈ ਕਿ ਵਿਦਿਆਰਥੀਆਂ ਵਿਚ ਆਤਮ ਨਿਰਭਰਤਾ ਦੇ ਗੁਣ ਪੈਦਾ ਹੋ ਸਕਣ ਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਵਿਦਿਆਰਥੀਆਂ ਦੇ ਚਿਹਰੇ ਤੇ ਹੁਨਰ ਦੇਖ ਕੇ ਇੱਕ ਅਲੱਗ ਹੀ ਖ਼ੁਸ਼ੀ ਪ੍ਰਗਟ ਹੋ ਰਹੀ ਸੀ। ਇਸ ਦੌਰਾਨ ਵਾਇਸ ਪ੍ਰਿੰਸੀਪਲ ਮੈਡਮ ਸਿਮਰਨ ਕਿਸਾਨਾਂ, ਸੰਜੀਵ ਕੁਮਾਰ, ਮਨਦੀਪ ਸਿੰਘ, ਸੁਖਬੀਰ ਸਿੰਘ, ਰਮਨਦੀਪ ਕੌਰ, ਮਨੀਸ਼ਾ ਰਾਣੀ, ਹਰਸ਼ਦੀਪ ਕੌਰ, ਤਾਨੀਆ, ਮੀਨਾ ਦੇਵੀ, ਰੁਪਿੰਦਰ ਕੌਰ, ਸਕੂਲ ਦਾ ਹੋਰ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੌਕ ਵਿਚਾਲੇ ਪਏ ਖੱਡੇ ਕਾਰਨ ਰੋਜ਼ਾਨਾ ਵਾਪਰ ਰਹੇ ਹਨ ਹਾਦਸੇ ਅਗਲੀ ਖ਼ਬਰ ਸਹਿਕਾਰੀ ਅਦਾਰੇ ਦੀ ਨਵੀਂ ਕਰਜ਼ਾ ਨੀਤੀ ਕਿਸਾਨਾਂ ਲਈ ਨੁਕਸਾਨਦੇਹ ਸਾਬਤ ਹੋਵੇਗੀ-ਹਰਪ੍ਰੀਤ ਸਿੰਘ ਸਿੰਮਕ
Ad Position 24