30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਿਹਤ ਵਿਭਾਗ ਨੇ ਕਕੌਟ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ

ਪੁਰਖਾਲੀ, 29 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਪੁਰਖਾਲੀ ਦੀ ਟੀਮ ਵਲੋਂ ਕਕੌਟ ਵਿਖ਼ੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮੌਜੂਦ ਲੋਕਾਂ ਨੂੰ ਐਸ.

Ad Position 21
No active advertisement
ਅਜੀਤ ਡੈਸਕ 30-10-2026
ਪੁਰਖਾਲੀ, 29 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਪੁਰਖਾਲੀ ਦੀ ਟੀਮ ਵਲੋਂ ਕਕੌਟ ਵਿਖ਼ੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮੌਜੂਦ ਲੋਕਾਂ ਨੂੰ ਐਸ. ਆਈ. ਜਗਦੀਸ਼ ਸਿੰਘ, ਸੁਪਰਵਾਈਜ਼ਰ ਪ੍ਰੋਮੀਲਾ ਦੇਵੀ ਅਤੇ ਸੀ. ਐਚ. ਓ. ਰਾਜਪਾਲ ਕੌਰ, ਹੈਲਥ ਵਰਕਰ ਵਿਸ਼ਾਲ ਸ਼ਰਮਾ, ਏ.ਐਨ.ਐਮ. ਹਰਜੀਤ ਕੌਰ ਅਤੇ ਆਸ਼ਾ ਵਰਕਰ ਸਰਬਜੀਤ ਕੌਰ ਨੇ ਆਈਆਂ ਔਰਤਾਂ ਅਤੇ ਹੋਰ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਗਰਭਵਤੀ ਔਰਤਾਂ ਦਾ ਸਿਹਤ ਚੈਕਅਪ ਕੀਤਾ। ਇਸ ਮੌਕੇ ਔਰਤਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਭਾਗ ਦੀ ਟੀਮ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਅਤੇ ਘਰਾਂ ਦੇ ਨੇੜੇ ਤੇੜੇ ਸਾਫ ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਦੇ ਲੱਛਣਾਂ ਅਤੇ ਇਲਾਜ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਪਿੰਡ ਦੀਆਂ ਔਰਤਾਂ ਤੇ ਹੋਰ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਸਿੰਘ ਤੇ ਐਡਵੋਕੇਟ ਗਿੱਲ ਨੇ ਸ਼ਿਵਾਲਿਕ ਕਲੱਬ ਦੀ ਅਲਾਟਮੈਂਟ ਦੇ ਕਿਰਾਏ ਤੇ ਟੈਂਡਰ ਪ੍ਰਕਿਰਿਆ ’ਤੇ ਮੰਗਿਆ ਸੱਪਸ਼ਟੀਕ... ਅਗਲੀ ਖ਼ਬਰ ਚੌਕ ਵਿਚਾਲੇ ਪਏ ਖੱਡੇ ਕਾਰਨ ਰੋਜ਼ਾਨਾ ਵਾਪਰ ਰਹੇ ਹਨ ਹਾਦਸੇ
Ad Position 24