29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਸਮਾਣਾ, 29 ਅਕਤੂਬਰ (ਸਾਹਿਬ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰੀ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 30-10-2026
ਸਮਾਣਾ, 29 ਅਕਤੂਬਰ (ਸਾਹਿਬ ਸਿੰਘ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰੀ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਰਾਤ ਨੂੰ ਸਜਾਏ ਗਏ ਕੀਰਤਨ ਦਰਬਾਰ ਵਿਚ ਭਾਈ ਮੋਹਰ ਸਿੰਘ ਜਵੱਦੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅੰਮਿ੍ਰਤਪਾਲ ਸਿੰਘ ਖ਼ਾਲਸਾ ਕਥਾ ਵਾਚਕ ਅਖੰਡ ਕੀਰਤਨੀ ਜਥਾ ਅਤੇ ਮੁੱਖ ਗ੍ਰੰਥੀ ਭਾਈ ਸਰਬਜੀਤ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਗੁਰਦੁਆਰਾ ਕਮੇਟੀ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਨੇ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਸਮਾਗਮ ਵਿਚ ਸ਼ਮੂਲੀਅਤ ਕਰਨ ਤੇ ਸਭ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਟਰੱਕ ਐਂਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਚੋਣ ਹੋਈ ਹਰਮੀਤ ਸਿੰਘ ਸੱਗੂ ਪ੍ਰਧਾਨ ਅਤੇ ਬਲਵਿੰਦਰ ਸਿੰਘ ਸਹਾਰਨ ਚੇਅਰਮੈਨ ਨ... ਅਗਲੀ ਖ਼ਬਰ ਤੀਹ ਸਾਲਾਂ ਤੋਂ ਬੰਦ ਪਟਿਆਲਾ-ਗੁਲਾਹੜ ਬੱਸ ਦਾ ਰੂਟ ਹੋਇਆ ਚਾਲੂ
Ad Position 24