29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਟਰੱਕ ਐਂਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਚੋਣ ਹੋਈ ਹਰਮੀਤ ਸਿੰਘ ਸੱਗੂ ਪ੍ਰਧਾਨ ਅਤੇ ਬਲਵਿੰਦਰ ਸਿੰਘ ਸਹਾਰਨ ਚੇਅਰਮੈਨ ਨਿਯੁਕਤ

ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਏਸ਼ੀਆ ਦੀ ਸਭ ਤੋਂ ਵੱਡੀ ਟਰੱਕ ਐਂਡ ਬੱਸ ਬਾਡੀ ਹੱਬ ਵਜੋਂ ਜਾਣੇ ਜਾਂਦੇ ਸਰਹਿੰਦ ਵਿਖੇ ਟਰੱਕ ਐਂਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਬਾਡੀ ਬਿਲਡਰਾਂ ਵਲੋਂ ਆਪਸੀ ਸਹਿਮਤੀ ਨਾਲ ਹਰਮੀਤ ਸਿੰਘ ਸੱਗੂ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਬਲਵਿੰਦਰ ਸਿੰਘ ਸਹਾਰਨ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-10-2026
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਮਨਪ੍ਰੀਤ ਸਿੰਘ)- ਏਸ਼ੀਆ ਦੀ ਸਭ ਤੋਂ ਵੱਡੀ ਟਰੱਕ ਐਂਡ ਬੱਸ ਬਾਡੀ ਹੱਬ ਵਜੋਂ ਜਾਣੇ ਜਾਂਦੇ ਸਰਹਿੰਦ ਵਿਖੇ ਟਰੱਕ ਐਂਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਚੋਣ ਸਰਬ-ਸੰਮਤੀ ਨਾਲ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਬਾਡੀ ਬਿਲਡਰਾਂ ਵਲੋਂ ਆਪਸੀ ਸਹਿਮਤੀ ਨਾਲ ਹਰਮੀਤ ਸਿੰਘ ਸੱਗੂ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਬਲਵਿੰਦਰ ਸਿੰਘ ਸਹਾਰਨ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਹਰਮੀਤ ਸਿੰਘ ਸੱਗੂ ਨੇ ਭਰੋਸਾ ਦਿਵਾਇਆ ਕਿ ਉਹ ਬਾਡੀ ਬਿਲਡਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਬਾਡੀ ਬਿਲਡਰਾਂ ਦੇ ਹਿਤਾਂ ਦੀ ਰਾਖੀ ਕਰਨਾ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਸਬੰਧਿਤ ਅਧਿਕਾਰੀਆਂ ਅਤੇ ਹੋਰ ਪੱਧਰਾਂ ’ਤੇ ਉਠਾਉਣਾ ਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਹੋਵੇਗਾ। ਸੱਗੂ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਰਹਿੰਦ ਵਿਖੇ ਬਾਡੀ ਬਿਲਡਰਾਂ ਨਾਲ ਹੋਏ ਧੱਕੇ ਦੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਜਲਦ ਹੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਡੀ ਬਿਲਡਰਾਂ ਵਿਚ ਕਰਮ ਸਿੰਘ, ਮੇਵਾ ਸਿੰਘ, ਨਾਰੰਗ ਸਿੰਘ, ਕੁਲਵਿੰਦਰ ਸਿੰਘ ਬੰਟੀ, ਭਿੰਦਰ ਸਿੰਘ, ਰਿਸੀ, ਧਰਮਿੰਦਰ ਸਿੰਘ ਮਾਰਵਾ, ਜਸਪ੍ਰੀਤ ਸਿੰਘ ਕਾਕਾ, ਸਤਵੰਤ ਸਿੰਘ ਜੰਡੂ, ਰਾਜ ਸਿੰਘ ਸਾਬਕਾ ਸਰਪੰਚ, ਅਮਨ, ਗੁਲਜ਼ਾਰ ਸਿੰਘ ਤੇ ਹਰਮਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਡੀ. ਏ. ਪੀ. ਖ਼ਾਦ ਨਾ ਮਿਲਣ ’ਤੇ ਐਸ. ਡੀ. ਐਮ. ਨੂੰ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
Ad Position 24