29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਫ਼ਸਲੀ ਚੱਕਰ ’ਚੋਂ ਨਿਕਲ ਕੇ ਖੇਤੀ ਵਿਭਿੰਨਤਾ ਤੇ ਵਾਤਾਵਰਨ ਸੰਭਾਲ ਵੱਲ ਕਦਮ ਵਧਾਉਣ ਕਿਸਾਨ- ਕੁਲਵਿੰਦਰ ਸਿੰਘ ਮੁੱਖ ਮੰਤਰੀ ਵਲੋਂ ਸਨਮਾਨਿਤ ਕਿਸਾਨ ਵਲੋਂ ਰੱਖੜਾ ਖੰਡ ਮਿੱਲ ਮੁੜ ਸ਼ੁਰੂ ਕਰਨ ਅਤੇ ਨੇੜੇ ਗੰਨਾ ਖਰੀਦ ਕੰਡੇ ਲਗਾਉਣ ਦੀ ਮੰਗ

ਘਨੌਰ, 29 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਨਮਾਨਿਤ ਕੀਤੇ ਗਏ ਪਿੰਡ ਮਰਦਾਂਪੁਰ ਦੇ ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ ਨੇ ਕਿਸਾਨ ਵੀਰਾਂ ਨੂੰ ਰਵਾਇਤੀ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਬਾਹਰ ਆ ਕੇ ਖੇਤੀ ਵਿਭਿੰਨਤਾ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਅਤੇ ਜ਼ਮੀਨ ਦੀ ਸਿਹਤ ਨੂੰ ਬਚਾਉਣ ਲਈ ਫ਼ਸਲ ਬਦਲੀ ਅੱਜ ਦੇ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 30-10-2026
ਘਨੌਰ, 29 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਯੂਨੀਵਰਸਿਟੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਨਮਾਨਿਤ ਕੀਤੇ ਗਏ ਪਿੰਡ ਮਰਦਾਂਪੁਰ ਦੇ ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ ਨੇ ਕਿਸਾਨ ਵੀਰਾਂ ਨੂੰ ਰਵਾਇਤੀ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਬਾਹਰ ਆ ਕੇ ਖੇਤੀ ਵਿਭਿੰਨਤਾ ਅਪਣਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਅਤੇ ਜ਼ਮੀਨ ਦੀ ਸਿਹਤ ਨੂੰ ਬਚਾਉਣ ਲਈ ਫ਼ਸਲ ਬਦਲੀ ਅੱਜ ਦੇ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ। ਕੁਲਵਿੰਦਰ ਸਿੰਘ ਖੁਦ ਲਗਪਗ 80 ਏਕੜ ਰਕਬੇ ਵਿਚ ਗੰਨਾ, ਪਾਕਿਸਤਾਨੀ ਦੇਸੀ ਬਾਸਮਤੀ, ਕਣਕ, ਝੋਨਾ, ਸਰ੍ਹੋਂ ਤੇ ਬਰਸੀਮ ਦੀ ਸਫ਼ਲ ਕਾਸ਼ਤ ਕਰ ਰਹੇ ਹਨ ਅਤੇ ਯੂਨੀਵਰਸਿਟੀ ਵਲੋਂ ਤਿਆਰ ਸੁਧਰੇ ਬੀਜਾਂ ਦੀ ਪੈਦਾਵਾਰ ਕਰਕੇ ਹੋਰਨਾਂ ਕਿਸਾਨਾਂ ਤੱਕ ਵੀ ਪਹੁੰਚਾਉਂਦੇ ਹਨ। ਉਨ੍ਹਾਂ ਦੱਸਿਆ ਕਿ ਗੰਨੇ ਦੀ ਖੇਤੀ ਪਾਣੀ ਦੀ ਬੱਚਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਦੋਹਾਂ ਪੱਖਾਂ ਤੋਂ ਬੇਹੱਦ ਲਾਹੇਵੰਦ ਹੈ। ਇਸ ਦੇ ਨਾਲ ਹੀ ਉਨ੍ਹਾਂ ਬਾਸਮਤੀ ਕਾਸ਼ਤਕਾਰਾਂ ਨੂੰ ਸਲਾਹ ਦਿੱਤੀ ਕਿ ਸਾਰਾ ਰਕਬਾ ਇਕੋ ਸਮੇਂ ਬੀਜਣ ਦੀ ਬਜਾਏ ਪੜਾਅਵਾਰ ਬਿਜਾਈ ਕੀਤੀ ਜਾਵੇ, ਜਿਸ ਨਾਲ ਚੰਗਾ ਝਾੜ ਤੇ ਮੰਡੀਕਰਨ ਵਿਚ ਵਧੀਆ ਮੁਨਾਫ਼ਾ ਹਾਸਲ ਕੀਤਾ ਜਾ ਸਕਦਾ ਹੈ। ਪਰਾਲੀ ਪ੍ਰਬੰਧਨ ਅਤੇ ਵਾਤਾਵਰਣ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਈ ਵਰ੍ਹਿਆਂ ਤੋਂ ਆਪਣੇ ਖੇਤਾਂ ਵਿਚ ਕਣਕ, ਝੋਨੇ ਜਾਂ ਗੰਨੇ ਦੀ ਰਹਿੰਦ-ਖੂੰਹਦ ਨੂੰ ਕਦੇ ਅੱਗ ਨਹੀਂ ਲਗਾਈ। ਕਿਸਾਨ ਕੁਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਘੱਗਰ ਬੈਲਟ ਦੇ ਕਿਸਾਨਾਂ ਨੂੰ ਗੰਨੇ ਦੀ ਖੇਤੀ ਵੱਲ ਉਤਸ਼ਾਹਿਤ ਕਰਨ ਲਈ ਇਲਾਕੇ ਦੀ ਸਹਿਕਾਰੀ ਰੱਖੜਾ ਖੰਡ ਮਿੱਲ ਨੂੰ ਮੁੜ ਚਾਲੂ ਕੀਤਾ ਜਾਵੇ ਜਾਂ ਨੇੜਲੇ ਬਲਾਕਾਂ ਵਿਚ ਪੱਕੇ ਗੰਨਾ ਖਰੀਦ ਕੰਡੇ ਸਥਾਪਿਤ ਕੀਤੇ ਜਾਣ, ਤਾਂ ਜੋ ਕਿਸਾਨਾਂ ਨੂੰ 65-70 ਕਿਲੋਮੀਟਰ ਦੂਰ ਜਾ ਕੇ ਫ਼ਸਲ ਵੇਚਣ ਦੀ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਵਿਖੇ ਰਾਜ ਪੱਧਰੀ ਖੇਡਾਂ (ਸਲਾਟ-2) ਸਮਾਪਤ ਅਗਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਡੀ. ਏ. ਪੀ. ਖ਼ਾਦ ਨਾ ਮਿਲਣ ’ਤੇ ਐਸ. ਡੀ. ਐਮ. ਨੂੰ ਮੰਗ ਪੱਤਰ
Ad Position 24