ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਖਿਲਾਫ਼ ਕੇਸ ਦਰਜ
ਪਟਿਆਲਾ, 30 ਅਕਤੂਬਰ (ਮਨਦੀਪ ਸਿੰਘ ਖਰੌੜ)- ਇਥੋਂ ਦੀ ਰਹਿਣ ਵਾਲੀ 17 ਸਾਲਾ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਕੇ ਜਾਣ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਲੜਕੇ ਖਿਲਾਫ ਕੇਸ ਦਰਜ ਕਰ ਲਿਆ ਹੈ। ਉਕਤ ਸ਼ਿਕਾਇਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਦੀ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਇਕ ਲੜਕਾ ਭਜਾ ਲੈ ਕੇ ਗਿਆ ਜਿਸ ਆਧਾਰ ਉਤੇ ਪੁਲਿਸ ਨੇ ਮੁਲਜਮ ਤੇਸਿੰਮ ਅਤੇ ਇਮਰਾਨ ਵਾਸੀਆਨ ਪਟਿਆਲਾ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਜੀਤ ਡੈਸਕ
31-10-2026