ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ
ਨਾਭਾ 30 ਅਕਤੂਬਰ (ਵਰਿੰਦਰ ਵਰਮਾ)- ਰਿਆਸਤੀ ਸ਼ਹਿਰ ਨਾਭਾ ਵਿਖੇ ਵਿਸ਼ਵ ਪੱਧਰੀ ਕੰਬਾਈਨ ਨਿਰਮਾਤਾ ਇੰਡ: ਮਲਕੀਤ ਐਗਰੋ ਟੈਕ ਪ੍ਰਾਈਵੇਟ ਲਿਮਿ: ਨਾਭਾ ਵਿਖੇ ਬੰਦੀ ਛੋੜ ਦੇਸ ਨੂੰ ਸਮਰਪਿਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਲਈ ਸਮੁੱਚੇ ਮਲਕੀਤ ਕੰਬਾਈਨ ਗਰੁੱਪ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਪ੍ਰਾਰੰਭ ਕਰਵਾਏ ਗਏ ਜਿਸ ਦੀ ਜਾਣਕਾਰੀ ਦਿੰਦਿਆਂ ਐਮ. ਡੀ.
ਨਾਭਾ 30 ਅਕਤੂਬਰ (ਵਰਿੰਦਰ ਵਰਮਾ)- ਰਿਆਸਤੀ ਸ਼ਹਿਰ ਨਾਭਾ ਵਿਖੇ ਵਿਸ਼ਵ ਪੱਧਰੀ ਕੰਬਾਈਨ ਨਿਰਮਾਤਾ ਇੰਡ: ਮਲਕੀਤ ਐਗਰੋ ਟੈਕ ਪ੍ਰਾਈਵੇਟ ਲਿਮਿ: ਨਾਭਾ ਵਿਖੇ ਬੰਦੀ ਛੋੜ ਦੇਸ ਨੂੰ ਸਮਰਪਿਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਲਈ ਸਮੁੱਚੇ ਮਲਕੀਤ ਕੰਬਾਈਨ ਗਰੁੱਪ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਸ਼ਰਧਾ ਪੂਰਵਕ ਪ੍ਰਾਰੰਭ ਕਰਵਾਏ ਗਏ ਜਿਸ ਦੀ ਜਾਣਕਾਰੀ ਦਿੰਦਿਆਂ ਐਮ.ਡੀ. ਮਲਕੀਤ ਸਿੰਘ ਅਤੇ ਐਮ.ਡੀ. ਚਰਨ ਸਿੰਘ ਮਲਕੀਤ ਕੰਬਾਈਨ ਇੰਡਸਟਰੀ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਕਿਰਪਾ ਦਾ ਸਦਕਾ ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਇੱਕੋ ਚੌਂਕੜੇ ਵਿੱਚ ਬਾਬਾ ਰਾਜਾ ਸਿੰਘ ਜੀ ਕਾਲਝਰਾਣੀ ਵਾਲੇ ਨਿਭਾਅ ਰਹੇ ਹਨ ਜਿਨ੍ਹਾਂ ਦੇ ਭੋਗ ਮਿਤੀ ਨਵੰਬਰ ਨੂੰ ਸਵੇਰੇ 10 ਵਜੇ ਪਾਈ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ ਉਹਨਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿ ਇਸ ਸਰਬੱਤ ਦੇ ਭਲੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਪਰਿਵਾਰਾਂ ਸਮੇਤ ਦਰਸ਼ਨ ਦੇਣ ਦੀ ਕਿਰਪਾਲਤਾ ਕਰਨ। ਇਸ ਮੌਕੇ ਸੰਗਤਾਂ ਦੀ ਸੇਵਾ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ| ਇਸ ਮੌਕੇ ਵੱਡੀ ਗਿਣਤੀ ਵਿੱਚ ਪੰਥ ਦੀਆਂ ਮਹਾਨ ਸ਼ਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ।