30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੰਜਾਬ ’ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ’ਚ ਡਰ ਪੈਦਾ ਕੀਤਾ- ਵਿਜੇ ਇੰਦਰ ਸਿੰਗਲਾ

ਪਟਿਆਲਾ, 30 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨਸ਼ਿਆਂ ਦੇ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਵਿਚ ਨਾਕਾਮ ਰਹਿਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

Ad Position 21
No active advertisement
ਅਜੀਤ ਡੈਸਕ 31-10-2026
ਪਟਿਆਲਾ, 30 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨਸ਼ਿਆਂ ਦੇ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਵਿਚ ਨਾਕਾਮ ਰਹਿਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਸੂਬੇ ਵਿਚ ਵਧ ਰਹੀ ਅਸੁਰੱਖਿਆ ਦਾ ਅਸਰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਪੈ ਰਿਹਾ ਹੈ ਅਤੇ ਕਾਰੋਬਾਰੀਆਂ ਦਾ ਭਰੋਸਾ ਵੀ ਘਟ ਰਿਹਾ ਹੈ। ਨਵੇਂ ਕਾਰੋਬਾਰ ਸ਼ੁਰੂ ਕਰਨ ਵਾਲੇ ਉਦਮੀ ਹਿਚਕਿਚਾ ਰਹੇ ਹਨ, ਜਦਕਿ ਵਪਾਰੀ ਅਤੇ ਉਦਯੋਗਪਤੀ ਵੀ ਪੰਜਾਬ ਵਿਚ ਆਪਣੇ ਕਾਰੋਬਾਰਾਂ ਦਾ ਵਿਸਥਾਰ ਕਰਨ ਲਈ ਨਿਵੇਸ਼ ਕਰਨ ਤੋਂ ਝਿਜਕ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ‘ਕਾਗਜ਼ੀ ਸ਼ੇਰ’ ਕਰਾਰ ਦਿੰਦਿਆਂ ਸਿੰਗਲਾ ਨੇ ਕਿਹਾ ਕਿ ਇਹ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਬਜਾਏ ਪ੍ਰਚਾਰ ’ਤੇ ਜ਼ਿਆਦਾ ਨਿਰਭਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਦਿੱਲੀ ਦੇ ‘ਰਿਮੋਟ ਕੰਟਰੋਲ’ ਨਾਲ ਚੱਲ ਰਹੀ ਹੈ, ਜਦਕਿ ਪੰਜਾਬ ਨੂੰ ਅਜਿਹੇ ਸ਼ਾਸਨ ਦੀ ਲੋੜ ਹੈ ਜੋ ਇੱਥੋਂ ਦੇ ਲੋਕਾਂ ਪ੍ਰਤੀ ਜਵਾਬਦੇਹ ਹੋਵੇ। ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਸਿੰਗਲਾ ਨੇ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਦਾ ਜਵਾਬ ਦੇਣਾ ਚਾਹੀਦਾ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਸਿੰਗਲਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ‘ਆਪ’ ਨੂੰ ਨਕਾਰ ਦੇਣਗੇ ਅਤੇ ਪਾਰਟੀ 10 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰ ਸਰਕਾਰ ਨੂੰ ਉਸ ਦੀਆਂ ਨਾਕਾਮੀਆਂ ਅਤੇ ਅਧੂਰੇ ਵਾਅਦਿਆਂ ਦਾ ਜਵਾਬਦੇਹ ਠਹਿਰਾਉਣਗੇ। 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਇਨਸਾਫ਼ ਰੈਲੀ, ਜਿਸ ਨੂੰ ਸ੍ਰੀ ਰਾਹੁਲ ਗਾਂਧੀ ਸੰਬੋਧਨ ਕਰਨਗੇ, ਬਾਰੇ ਗੱਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੇ ਮੁੱਦਿਆਂ ਅਤੇ ਇਨਸਾਫ਼ ਦੀ ਮੰਗ ਨੂੰ ਬੁਲੰਦ ਕਰੇਗੀ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਸਾਧੂ ਸਿੰਘ ਧਰਮਸੋਤ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ, ਹਰਿੰਦਰਪਾਲ ਸਿੰਘ ਹੈਰੀ ਮਾਨ, ਨਿਰਮਲ ਭੱਟੀਆਂ, ਦਰਬਾਰਾ ਸਿੰਘ, ਵਿਸ਼ਨੂ ਸ਼ਰਮਾ, ਸੰਤੋਖ ਸਿੰਘ, ਸੰਜੀਵ ਬਿੱਟੂ, ਗੁਰਪ੍ਰੀਤ ਬੈਦਵਾਨ, ਦੀਪੂ ਭੰਡਾਰੀ ਤੇ ਜਸਵਿੰਦਰ ਰੰਧਾਵਾ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਪਟਿਆਲਾ ਲਗਾਤਾਰ 18ਵੀਂ ਵਾਰ ਬਣਿਆ ਸਮੁੱਚਾ ਚੈਂਪੀਅਨ ਅਗਲੀ ਖ਼ਬਰ ਪੰਜਾਬੀ ਮਾਹ ਦੌਰਾਨ ਸੂਬੇ ਭਰ ’ਚ ਹੋਣਗੇ ਸਾਹਿਤਕ ਤੇ ਸੱਭਿਆਚਾਰਕ ਸਮਾਗਮ
Ad Position 24