30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ- ਸੁਖਬੀਰ ਸਿੰਘ ਬਾਦਲ

ਪਟਿਆਲਾ, 30 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਿਕ ਖੇਤਰ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ ਤੇ ਇਕ ਉਸਾਰੀ ਪੰਜਾਬ ਦੇ ਨਾਮ ’ਤੇ ਨਵਾਂ ਵਿਭਾਗ ਕਾਇਮ ਕਰੇਗੀ ਜੋ ਤਾਂ ਜੋ ਆਈ. ਟੀ.

Ad Position 21
No active advertisement
ਪਟਿਆਲਾ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੇ ਗ੍ਰਹਿ ਵਿਖੇ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਸੁਖਬੀਰ ਸਿੰਘ ਬਾਦਲ, ਐਨ. ਕੇ. ਸ਼ਰਮਾ। ਅਜੀਤ ਤਸਵੀਰ 31-10-2026
ਪਟਿਆਲਾ, 30 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਿਕ ਖੇਤਰ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ ਤੇ ਇਕ ਉਸਾਰੀ ਪੰਜਾਬ ਦੇ ਨਾਮ ’ਤੇ ਨਵਾਂ ਵਿਭਾਗ ਕਾਇਮ ਕਰੇਗੀ ਜੋ ਤਾਂ ਜੋ ਆਈ. ਟੀ. ਤੇ ਏ. ਆਈ. ਸਹੂਲਤਾਂ ਸਮੇਤ ਬਿਲਡਰਾਂ ਨੂੰ ਤੇਜ਼ ਰਫਤਾਰ ਕਲੀਅੰਰਸ ਦਿੱਤੀ ਜਾ ਸਕੇ। ਉਹ ਅੱਜ ਇਥੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੇ ਸਿੱਧੂਵਾਲ ਸਥਿਤ ਗ੍ਰਹਿ ਵਿਖੇ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਐਨ. ਕੇ. ਸ਼ਰਮਾ ਸਮੇਤ ਇਥੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗ ਮੌਕੇ ਮੌਜੂਦ ਸਨ, ਨੇ ਕਿਹਾ ਕਿ ਬਿਜਲੀ ਦੀਆਂ 10 ਤੋਂ 12 ਰੁਪਏ ਪ੍ਰਤੀ ਯੂਨਿਟ ਦੀਆਂ ਮਹਿੰਗੀਆਂ ਦਰਾਂ ਕਾਰਨ ਪੰਜਾਬ ਵਿਚ ਉਦਯੋਗਾਂ ਵਾਸਤੇ ਕੰਮ ਕਰਨਾ ਔਖਾ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹਨਾਂ ਦਰਾਂ ਵਿਚ ਕਟੌਤੀ ਕਰਨ ਦੇ ਨਾਲ-ਨਾਲ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਪਤੀਆਂ ਨੂੰ ਆਪਣੇ ਸੋਲਰ ਪਲਾਟ ਲਗਾ ਕੇ ਬਿਜਲੀ ਦਰਾਂ ਵਿਚ ਕਮੀ ਲਿਆਉਣ ਦੀ ਸਹੂਲਤ ਦੇਵੇਗੀ ਜਿਸਦੀ ਬਦੌਲਤ ਬਿਜਲੀ ਦਰਾਂ ਘੱਟ ਕੇ 1.50 ਰੁਪਏ ਪ੍ਰਤੀ ਯੂਨਿਟ ਰਹਿ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਸਾਰੀਆਂ ਨਾਜਾਇਜ਼ ਕਾਲੋਨੀਆਂ ਵਾਸਤੇ ਇਕਮੁਸ਼ਤ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਮਜ਼ਬੂਤੀ ਲਈ ਵਪਾਰੀਆਂ ਤੇ ਉਦਯੋਗਪਤੀਆਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਬਿੱਟੂ ਚੱਠਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਪੰਜਾਬ ਦੀ ਖੁਸ਼ਹਾਲੀ, ਵਪਾਰ ਦੀ ਮਜ਼ਬੂਤੀ ਤੇ ਉਦਯੋਗਿਕ ਵਿਕਾਸ ਨਾਲ ਜੁੜੀ ਹੋਈ ਹੈ। ਮਿਸ਼ਨ 2027 ਦਾ ਉਦੇਸ਼ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੀ ਆਰਥਿਕਤਾ ਨੂੰ ਮੁੜ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ ਹੈ। ਇਸ ਮੌਕੇ ਸਰਬਜੀਤ ਸਿੰਘ ਝਿੰਜਰ, ਹਲਕਾ ਇੰਚਾਰਜ ਘਨੌਰ ਅਤੇ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ, ਅਮਿਤ ਸਿੰਘ ਰਾਠੀ, ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ,ਰਜਿੰਦਰ ਸਿੰਘ ਵਿਰਕ, ਹਲਕਾ ਸਨੌਰ ਅਤੇ ਅਮਰਿੰਦਰ ਸਿੰਘ ਬਜਾਜ, ਹਲਕਾ ਇੰਚਾਰਜ ਪਟਿਆਲਾ ਸ਼ਹਿਰੀ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ ਅਤੇ ਵੱਖ-ਵੱਖ ਵਪਾਰਕ ਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ। ਅੰਤ ਵਿੱਚ ਜਸਪਾਲ ਸਿੰਘ ਬਿੱਟੂ ਚੱਠਾ ਨੇ ਸਮਾਗਮ ਵਿੱਚ ਸ਼ਾਮਲ ਹੋਏ ਸਮੂਹ ਨੁਮਾਇੰਦਿਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਸ਼ਰਮਾ ਬਣੇ ਭਾਜਪਾ ਯੁਵਾ ਮੋਰਚਾ ਦੇ ਉਪ-ਪ੍ਰਧਾਨ ਕਿਹਾ-ਪਾਰਟੀ ਲੀਡਰਸ਼ਿਪ ਵਲੋਂ ਜਤਾਏ ਗਏ ਭਰੋਸੇ ’ਤੇ ਪੂਰਾ ਉਤਰਨ... ਅਗਲੀ ਖ਼ਬਰ ਪੰਜਾਬ ਅੰਦਰ ਕਾਨੂੰਨ ਵਿਵਸਥਾ ਦਾ ਮੰਦਾ ਹਾਲ- ਸੁਖਬੀਰ ਸਿੰਘ ਬਾਦਲ
Ad Position 24