30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਸ਼ਾਲ ਸ਼ਰਮਾ ਬਣੇ ਭਾਜਪਾ ਯੁਵਾ ਮੋਰਚਾ ਦੇ ਉਪ-ਪ੍ਰਧਾਨ ਕਿਹਾ-ਪਾਰਟੀ ਲੀਡਰਸ਼ਿਪ ਵਲੋਂ ਜਤਾਏ ਗਏ ਭਰੋਸੇ ’ਤੇ ਪੂਰਾ ਉਤਰਨਗੇ

ਨਾਭਾ, 30 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਮਕਸਦ ਨਾਲ ਹਾਈਕਮਾਂਡ ਵਲੋਂ ਅਹਿਮ ਨਿਯੁਕਤੀ ਕੀਤੀ ਗਈ ਹੈ। ਪਾਰਟੀ ਪ੍ਰਤੀ ਦਿਖਾਈ ਗਈ ਵਫ਼ਾਦਾਰੀ ਅਤੇ ਲੰਬੇ ਸਮੇਂ ਦੀ ਮਿਹਨਤ ਨੂੰ ਦੇਖਦੇ ਹੋਏ ਨੌਜਵਾਨ ਆਗੂ ਵਿਸ਼ਾਲ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 31-10-2026
ਨਾਭਾ, 30 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੇ ਮਕਸਦ ਨਾਲ ਹਾਈਕਮਾਂਡ ਵਲੋਂ ਅਹਿਮ ਨਿਯੁਕਤੀ ਕੀਤੀ ਗਈ ਹੈ। ਪਾਰਟੀ ਪ੍ਰਤੀ ਦਿਖਾਈ ਗਈ ਵਫ਼ਾਦਾਰੀ ਅਤੇ ਲੰਬੇ ਸਮੇਂ ਦੀ ਮਿਹਨਤ ਨੂੰ ਦੇਖਦੇ ਹੋਏ ਨੌਜਵਾਨ ਆਗੂ ਵਿਸ਼ਾਲ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦਾ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਹੁੰਦੇ ਹੀ ਪਾਰਟੀ ਵਰਕਰਾਂ ਅਤੇ ਵਿਸ਼ਾਲ ਸ਼ਰਮਾ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਇਸ ਫੈਸਲੇ ਦਾ ਸਵਾਗਤ ਕੀਤਾ। ਆਪਣੀ ਨਿਯੁਕਤੀ ‘ਤੇ ਧੰਨਵਾਦ ਪ੍ਰਗਟ ਕਰਦਿਆਂ ਨਵ-ਨਿਯੁਕਤ ਉਪ-ਪ੍ਰਧਾਨ ਵਿਸ਼ਾਲ ਸ਼ਰਮਾ ਨੇ ਭਾਜਪਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ, ਯੁਵਾ ਮੋਰਚਾ ਪੰਜਾਬ ਪ੍ਰਧਾਨ ਅਨੁਜ ਖੋਸਲਾ, ਪੰਜਾਬ ਬੀਜੇਪੀ ਵਾਈਸ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਲੀਡਰਸ਼ਿਪ ਵੱਲੋਂ ਜਤਾਏ ਗਏ ਭਰੋਸੇ ‘ਤੇ ਪੂਰਾ ਉਤਰਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਿਲਾ ਮਹਾ ਮੰਤਰੀ ਗੌਰਵ ਜਲੋਟਾ, ਐਡਵੋਕੇਟ ਯੋਗੇਸ਼ ਖੱਤਰੀ, ਨਵਦੀਪ ਬਾਵਾ, ਜੀਐਸ ਸੋਢੀ, ਰਾਮ ਕ੍ਰਿਸ਼ਨ ਭੱਲਾ, ਯੁੱਧਵੀਰ ਸੋਢੀ ਨੇ ਵਿਸ਼ਾਲ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਯੁਵਾ ਮੋਰਚਾ ਨਵੀਆਂ ਬੁਲੰਦੀਆਂ ਨੂੰ ਛੂਹੇਗਾ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ 2 ਤੋਂ 20 ਨਵੰਬਰ ਤੱਕ ਲੱਗੇਗਾ ਕੈਂਪ ਅਗਲੀ ਖ਼ਬਰ ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ- ਸੁਖਬੀਰ ਸਿੰਘ ਬਾਦਲ
Ad Position 24