01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੜਕ ਕਿਨਾਰਿਉਂ ਅਣਪਛਾਤੀ ਲਾਸ਼ ਬਰਾਮਦ

ਰਾਜਪੁਰਾ, 31 ਅਕਤੂਬਰ (ਜੀ. ਪੀ.

Ad Position 21
No active advertisement
ਅਜੀਤ ਡੈਸਕ 01-11-2026
ਰਾਜਪੁਰਾ, 31 ਅਕਤੂਬਰ (ਜੀ. ਪੀ. ਸਿੰਘ)-ਰਾਜਪੁਰਾ-ਪਟਿਆਲਾ ਸ਼ਾਹ ਮਾਰਗ `ਤੇ ਪਿੰਡ ਭੱਦਕ ਪੈਟਰੋਲ ਪੰਪ ਨੇੜੇ ਸੜਕ ਕਿਨਾਰੇ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਹਿਚਾਣ ਨਾ ਹੋਣ ਕਰਕੇ ਥਾਣਾ ਖੇੜੀ ਗੰਡਿਆ ਦੀ ਪੁਲਿਸ ਵਲੋਂ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ’ਚ 72 ਘੰਟਿਆਂ ਲਈ ਪਹਿਚਾਣ ਵਾਸਤੇ ਰਖਵਾ ਦਿੱਤਾ ਹੈ। ਇਸ ਸੰਬੰਧੀ ਥਾਣਾ ਖੇੜੀ ਗੰਡਿਆਂ ਪੁਲਿਸ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਭੱਦਕ ਪੈਟਰੋਲ ਪੰਪ ਨੇੜੇ ਸੜਕ ਕਿਨਾਰੇ ਇਕ ਅਨਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਮ੍ਰਿਤਕ ਨੇ ਚਿੱਟੇ ਰੰਗ ਦੀ ਕਮੀਜ਼ ਤੇ ਨੀਲੇ ਰੰਗ ਦੀ ਲੋਅਰ ਪਾਈ ਹੋਈ ਹੈ ਅਤੇ ਸਿਰ ਤੇ ਦਾੜੀ ਦੇ ਵਾਲ ਰੱਖੇ ਹੋਏ ਹਨ, ਜਿਸ ਦੀ ਪਹਿਚਾਣ ਨਹੀਂ ਹੋ ਸਕੀ ਜਿਸ ’ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ `ਚ 72 ਘੰਟਿਆਂ ਦੇ ਲਈ ਪਹਿਚਾਣ ਵਾਸਤੇ ਰੱਖਵਾ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ-ਅੰਬਾਲਾ ਸ਼ਾਹ ਮਾਰਗ ’ਤੇ ਟਰੱਕ-ਮੋਟਰਸਾਈਕਲ ਦੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਤਾਇਕਵਾਂਡੋ ਅੰਡਰ-14 ਲੜਕੀਆਂ ਦੇ ਮੁਕਾਬਲੇ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ’ਚ ਕਰਵਾਏ ਗਏ
Ad Position 24