01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਰਾਟੇ ’ਚ ਅੰਡਰ-17 ਲੜਕਿਆਂ ’ਚ ਪਟਿਆਲਾ ਜ਼ਿਲ੍ਹਾ ਬਣਿਆ ਓਵਰਆਲ ਚੈਂਪੀਅਨ

ਪਟਿਆਲਾ, 31 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖੁਰਾਣਾ,ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.

Ad Position 21
No active advertisement
ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 01-11-2026
ਪਟਿਆਲਾ, 31 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖੁਰਾਣਾ,ਉਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਤਾਲਮੇਲ ਨਾਲ ਪਲੇਅ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲੇ ਵਿਖੇ ਕਰਵਾਏ ਗਏ।ਅੰਡਰ-17 ਲੜਕਿਆਂ ਦੇ ਕਰਾਟੇ ਮੁਕਾਬਲਿਆਂ ਵਿਚ ਪਟਿਆਲਾ ਜ਼ਿਲ੍ਹੇ ਨੇ ਸੋਨ ਤਗਮਾ 3, ਚਾਂਦੀ ਦੇ ਤਗਮੇ 3, ਕਾਂਸੀ ਤਗਮਾ ਜਿੱਤ ਕੇ ਕਰਾਟੇ ਦੀ ਚੈਂਪੀਅਨਸ਼ਿਪ ਜਿੱਤੀ ਤੇ ਓਵਰਆਲ ਟਰਾਫ਼ੀ ਵੀ ਜਿੱਤੀ।ਲੁਧਿਆਣਾ ਜ਼ਿਲ੍ਹਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸੋਨ ਤਗਮੇ 3, ਚਾਂਦੀ ਤਗਮਾ 1, ਕਾਂਸੀ ਤਗਮਾ-2, ਪਠਾਨਕੋਟ ਜ਼ਿਲ੍ਹੇ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਸੋਨ ਤਗਮੇ 3, ਚਾਂਦੀ ਤਗਮੇ 1 ਜਿੱਤੇ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਸਾਰੀ ਟੀਮ ਨੂੰ ਤੇ ਕੋਚਾਂ ਨੂੰ ਵਧਾਈ ਦਿੱਤੀ। ਇਸ ਮੌਕੇ ਅਬਜਰਵਰ ਰਾਜੇਸ਼ ਸ਼ਰਮਾ,ਕਨਵੀਨਰ ਰਾਜੇਸ਼ ਕੁਮਾਰ, ਡਾ. ਆਸਾ ਸਿੰਘ, ਸਤਵਿੰਦਰ ਸਿੰਘ ਤਾਇਕਵਾਂਡੋ ਕੋਚ, ਚਮਕੌਰ ਸਿੰਘ, ਸ਼ੰਕਰ ਨੇਗੀ, ਹਰਦੀਪ ਸਿੰਘ, ਬਿੰਪਨ ਚੰਦ, ਰਾਕੇਸ਼ ਕੁਮਾਰ, ਸੁਰਿੰਦਰਪਾਲ ਸਿੰਘ ਐਸ. ਪੀ., ਹਰਜੀਤ ਸਿੰਘ, ਹਰਦੀਪ ਸਿੰਘ, ਮੋਹਿਤ ਕੁਮਾਰ, ਕੁਲਦੀਪ ਜਾਹੀਦਾ ਕੁਰੈਸ਼ੀ, ਰੇਨੂ ਕੌਸ਼ਲ, ਅਮਨਦੀਪ ਕੌਰ, ਅਜਮੇਰ ਸਿੰਘ ਤੇ ਜਸਵਿੰਦਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਹਟੀ ਪੁਲਿਸ ਚੌਕੀ ਦੀ ਪੁਲਿਸ ਨੇ ਬਿਨਾਂ ਪੋਸਟਮਾਰਟਮ ਕਰਵਾਏ ਹੀ ਲਾਸ਼ ਪਰਿਵਾਰ ਨੂੰ ਸੌਂਪੀ, ਕੀਤਾ ਅੰਤਿਮ ਸਸਕਾਰ ਅਗਲੀ ਖ਼ਬਰ ਹਡਾਣਾ ਵਲੋਂ ਪਿੰਡ ਬੋਸਰ ਕਲਾਂ ਵਿਖੇ 356 ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਦੇ ਵੰਡੇ ਕਾਰਡ
Ad Position 24