31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

‘ ਆਪ’ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆਂ- ਬਲਿਹਾਰ ਸਿੰਘ ਸ਼ਮਸਪੁਰ

ਭੁੱਨਰਹੇੜੀ, 31 ਅਕਤੂਬਰ (ਧਨਵੰਤ ਸਿਘ)- ਹਲਕਾ ਸਨੌਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਦਿ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਬਲਿਹਾਰ ਸਿੰਘ ਸ਼ਮਸਪੁਰ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਉਮੀਦਾਂ ਲਗਾ ਕੇ ਬੈਠੇ ਵੱਖ-ਵੱਖ ਵਰਗ ਹੁਣ ਆਪਣੇ ਮਸਲਿਆਂ ਦੇ ਹੱਲ ਲਈ ਸੰਘਰਸ ਕਰਨ ਲਈ ਮਜਬੂਰ ਹਨ।

Ad Position 21
No active advertisement
ਅਜੀਤ ਡੈਸਕ 01-11-2026
ਭੁੱਨਰਹੇੜੀ, 31 ਅਕਤੂਬਰ (ਧਨਵੰਤ ਸਿਘ)- ਹਲਕਾ ਸਨੌਰ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਦਿ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਬਲਿਹਾਰ ਸਿੰਘ ਸ਼ਮਸਪੁਰ ਨੇ ਕਿਹਾ ਕਿ ਪੰਜਾਬ ਵਿਚ ਬਦਲਾਅ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਉਮੀਦਾਂ ਲਗਾ ਕੇ ਬੈਠੇ ਵੱਖ-ਵੱਖ ਵਰਗ ਹੁਣ ਆਪਣੇ ਮਸਲਿਆਂ ਦੇ ਹੱਲ ਲਈ ਸੰਘਰਸ ਕਰਨ ਲਈ ਮਜਬੂਰ ਹਨ। ਸ਼ਮਸਪੁਰ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਆਪਣੇ ਮਸਲਿਆਂ ਲਈ ਹੜਤਾਲਾਂ ਕਰਨੀਆਂ ਪੈ ਰਹੀਆਂ ਹਨ। ਇਸ ਤਰਾਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਚੁਣੌਤੀਆਂ, ਵਪਾਰੀਆਂ ਨੂੰ ਕਾਰੋਬਾਰੀ ਮੁਸ਼ਕਲਾਂ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਅਨੁਸਾਰ ਜੇਕਰ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਹਨ ਤਾਂ ਸਰਕਾਰ ਨੂੰ ਸਿਰਫ਼ ਬਿਆਨ ਦੇਣ ਦੀ ਬਜਾਏ ਠੋਸ ਕਾਰਵਾਈ ਰਾਹੀਂ ਭਰੋਸਾ ਬਹਾਲ ਕਰਨਾ ਚਾਹੀਦਾ ਹੈ। ਬਲਿਹਾਰ ਸਿੰਘ ਸ਼ਮਸਪੁਰ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਤੋਂ ਸਵਾਲ ਪੁੱਛਣਾ ਵਿਰੋਧੀ ਧਿਰ ਦਾ ਫ਼ਰਜ਼ ਹੈ । ਲੋਕਾਂ ਦੀਆਂ ਮੁਸ਼ਕਲਾਂ ਨੂੰ ਉਠਾਉਣਾ ਰਾਜਨੀਤੀ ਦਾ ਹਿੱਸਾ ਹੈ, ਪਰ ਸਰਕਾਰ ਲੋਕਾਂ ਦੀ ਅਵਾਜ਼ ਨੂੰ ਦਬਾਅ ਰਹੀ ਹੈ, ਜਿਸ ਕਾਰਨ ਆਮ ਆਦਮੀ ਪਾਰਟੀ ਪ੍ਰਤੀ ਰੋਸ ਦੀ ਲਹਿਰ ਬਣ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ‘ਹਿਸਾਬ ਮੰਗੋ ਰੈਲੀ’ ਲਈ ਵੱਡੀ ਗਿਣਤੀ ’ਚ ਲੋਕਾਂ ਨੂੰ ਲੈ ਕੇ ਪੁੱਜਾਂਗੇ- ਕੁਲਵਿੰਦਰ ਸਿੰਘ ਅਰਨੋਂ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਨੇ ਹਿਮਾਚਲ ਦੇ ਅੰਧਰੇਟਾ ਵਿਖੇ ਨੋਰਾ ਰਿਚਰਡਜ਼ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24