ਮੁੱਖ ਮੰਤਰੀ ਦੇ ਓ. ਐਸ. ਡੀ. ਰਾਜਬੀਰ ਘੁੰਮਣ ਵਲੋਂ ਨਾਭਾ ਕਬੱਡੀ ਕੱਪ ਦਾ ਪੋਸਟਰ ਜਾਰੀ
ਨਾਭਾ, 31 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਨਾਭਾ ਵਲੋਂ ਐਨ. ਆਰ.
ਨਾਭਾ, 31 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਨਾਭਾ ਵਲੋਂ ਐਨ.ਆਰ.ਆਈ. ਤੇ ਹਲਕਾ ਨਿਵਾਸੀਆ ਦੇ ਸਹਿਯੋਗ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ 14 ਤੇ 15 ਨਵੰਬਰ ਨੂੰ ਸਰਕਾਰੀ ਰਿਪੂਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਕਰਵਾਏ ਜਾ ਰਹੇ 8ਵੇਂ ਨਾਭਾ ਕਬੱਡੀ ਕੱਪ ਦਾ ਪੋਸਟਰ ਰਾਜਬੀਰ ਸਿੰਘ ਘੁੰਮਣ ਓ.ਐਸ.ਡੀ. ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਨ ਉਪਰੰਤ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਤੇ ਉਨ੍ਹਾਂ ਦੀ ਟੀਮ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾਂਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਚੇਅਰਮੈਨ ਜੱਸੀ ਸੋਹੀਆ ਵਾਲਾ ਨੇ ਦੱਸਿਆ ਕਿ ਇਸ ਕਬੱਡੀ ਕੱਪ ਦੇ ਪਹਿਲੇ ਦਿਨ 45, 55 ਅਤੇ 65 ਕਿਲੋ ਵਜ਼ਨ ਦੀਆਂ ਟੀਮਾਂ ਵਿਚਕਾਰ ਮੈਚ ਖੇਡੇ ਜਾਣਗੇ ਜਦੋਂ ਕਿ ਅਖੀਰਲੇ ਦਿਨ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਕਬੱਡੀ 75 ਕਿਲੋ ਦੀਆਂ ਟੀਮਾਂ ਦੇ ਮੈਚ ਖੇਡੇ ਜਾਣਗੇ ਅਤੇ ਕਬੱਡੀ ਆਲ ਓਪਨ ਦੀਆਂ ਸੱਦੇ ਵਾਲੀਆਂ 8 ਅਕੈਡਮੀਆਂ ਵਿਚਕਾਰ ਹੋਣਗੇ ਫਸਵੇਂ ਮੁਕਾਬਲੇ ਹੋਣਗੇ, ਜਿਸ ਵਿਚ ਜੇਤੂ ਟੀਮਾਂ ਨੂੰ ਲੱਖਾਂ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਇਸ ਮੌਕੇ ਪੰਜਾਬੀ ਗਾਇਕ ਹਰਭਜਨ ਮਾਨ, ਹਰਜੀਤ ਹਰਮਨ, ਗੀਤਾ ਜੈਲਦਾਰ, ਲਾਡੀ ਛਾਜਲਾ, ਗਾਇਕਾਂ ਸੁਖਰੀਤ ਬੁੱਟਰ ਆਪਣੀ ਗਾਇਕੀ ਰਾਹੀਂ ਖੇਡ ਪ੍ਰੇਮੀਆਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਨੇ ਸਮੁੱਚੇ ਪੰਜਾਬੀ ਸ੍ਰੋਤਿਆਂ ਅਤੇ ਖੇਡ ਪ੍ਰੇਮੀਆਂ ਨੂੰ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਅਤੇ ਖੇਡਾਂ ਤੇ ਪੰਜਾਬੀ ਗਾਇਕੀ ਦਾ ਆਨੰਦ ਮਾਣ ਲਈ ਕਬੱਡੀ ਕੱਪ ਵਿਚ ਵਧ ਚੜਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਲੱਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਭੰਗੂ ਤੇ ਪੀ.ਏ. ਜਸਕਰਨਵੀਰ ਸਿੰਘ ਤੇਜੇ ਆਦਿ ਮੌਜੂਦ ਸਨ।