ਆਪਣੀ ਰਿਹਾਇਸ਼ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ
ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਨੂੰ ਲੈ ਕੇ ਹਲਕਾ ਪਟਿਆਲਾ ਦਿਹਾਤੀ ਦੇ ਆਗੂ ਸੰਜੀਵ ਸ਼ਰਮਾ ਕਾਲੂ ਵਲੋਂ ਆਪਣੀ ਰਿਹਾਇਸ਼ ਵਿਖੇ ਕਾਂਗਰਸੀ ਸਾਥੀਆਂ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਆਵਾਜਾਈ ਦੇ ਪ੍ਰਬੰਧਾਂ ਅਤੇ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਵਿਸ਼ਾਲ ਇਨਸਾਫ਼ ਰੈਲੀ ਨੂੰ ਲੈ ਕੇ ਹਲਕਾ ਪਟਿਆਲਾ ਦਿਹਾਤੀ ਦੇ ਆਗੂ ਸੰਜੀਵ ਸ਼ਰਮਾ ਕਾਲੂ ਵਲੋਂ ਆਪਣੀ ਰਿਹਾਇਸ਼ ਵਿਖੇ ਕਾਂਗਰਸੀ ਸਾਥੀਆਂ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਆਵਾਜਾਈ ਦੇ ਪ੍ਰਬੰਧਾਂ ਅਤੇ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ 4 ਨੂੰ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਭਾਰਤ ਭੂਸ਼ਣ ਆਸ਼ੂ ਦੀ ਰਹਿਨੁਮਾਈ ਹੇਠ ਹਲਕਾ ਪਟਿਆਲਾ ਦਿਹਾਤੀ ਤੋਂ ਹਜ਼ਾਰਾਂ ਸਾਥੀਆਂ ਸਮੇਤ ਪਹੁੰਚ ਕੇ ਭਰਵੀਂ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿਚ ਇਸ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਹਰ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰੈਲੀ ਵਿਚ ਸ਼ਾਮਲ ਹੋਣ ਲਈ ਤਿਆਰ ਹੈ। ਹਲਕਾ ਪਟਿਆਲਾ ਦਿਹਾਤੀ ਤੋਂ ਹੋਣ ਵਾਲੀ ਵੱਡੀ ਸ਼ਮੂਲੀਅਤ ਰਾਹੀਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਇਕਜੁੱਟਤਾ ਦਾ ਪ੍ਰਭਾਵਸ਼ਾਲੀ ਸੁਨੇਹਾ ਦਿੱਤਾ ਜਾਵੇਗਾ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਇਨਸਾਫ਼ ਰੈਲੀ ਲੋਕਾਂ ਦੇ ਹੱਕਾਂ, ਹਿਤਾਂ ਅਤੇ ਉਨ੍ਹਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਠਾਉਣ ਲਈ ਇਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਾ ਰਾਜਨੀਤਿਕ ਪਾਰਟੀਆਂ ਦੀ ਅਹਿਮ ਜ਼ਿੰਮੇਵਾਰੀ ਹੈ। ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਦ੍ਰਿੜ੍ਹਤਾ ਨਾਲ ਉਠਾਉਂਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ, ਜੋ ਹਰ ਮੁਸ਼ਕਲ ਸਮੇਂ ਵਿਚ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿੰਦੇ ਹਨ। ਕਿਸੇ ਵੀ ਸੰਗਠਨ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ, ਆਪਸੀ ਸਾਂਝ ਅਤੇ ਸਮਰਪਣ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹੀ ਯਤਨ ਰਿਹਾ ਹੈ ਕਿ ਹਲਕਾ ਪਟਿਆਲਾ ਦਿਹਾਤੀ ਦੇ ਹਰ ਪਿੰਡ ਅਤੇ ਹਰ ਵਾਰਡ ਦੇ ਵਰਕਰ ਨੂੰ ਨਾਲ ਲੈ ਕੇ ਚੱਲਿਆ ਜਾਵੇ ਅਤੇ ਹਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਅਸਲ ਮਕਸਦ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਇਸੇ ਸੋਚ ਨਾਲ ਉਹ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹਲਕੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਦੀ ਇਨਸਾਫ਼ ਰੈਲੀ ਵਿਚ ਹਲਕਾ ਪਟਿਆਲਾ ਦਿਹਾਤੀ ਦੇ ਵਰਕਰਾਂ ਦੀ ਸ਼ਮੂਲੀਅਤ ਵੀ ਇਸੇ ਏਕਤਾ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਗਟਾਵਾ ਹੋਵੇਗੀ। ਅੰਤ ਵਿਚ ਸੰਜੀਵ ਸ਼ਰਮਾ ਕਾਲੂ ਨੇ ਹਲਕਾ ਪਟਿਆਲਾ ਦਿਹਾਤੀ ਦੇ ਸਮੂਹ ਕਾਂਗਰਸੀ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਆਪਣੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 4 ਨੂੰ ਵੱਧ ਤੋਂ ਵੱਧ ਗਿਣਤੀ ਵਿਚ ਸੰਗਰੂਰ ਪਹੁੰਚ ਕੇ ਇਨਸਾਫ਼ ਰੈਲੀ ਨੂੰ ਸਫ਼ਲ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਲਕਾ ਪਟਿਆਲਾ ਦਿਹਾਤੀ ਦੇ ਸਾਥੀ ਪੂਰੇ ਜੋਸ਼ ਅਤੇ ਇਕਜੁੱਟਤਾ ਨਾਲ ਰੈਲੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਪ੍ਰਤੀ ਆਪਣੀ ਵਚਨਬੱਧਤਾ ਦਾ ਸਬੂਤ ਦੇਣਗੇ। ਇਸ ਮੌਕੇ ਸੰਤ ਬਾਂਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਐਡ. ਸੇਵਕ ਸਿੰਘ ਝਿੱਲ, ਅਮਰਪ੍ਰੀਤ ਸਿੰਘ ਬੌਬੀ, ਮਾਧਵ ਸਿੰਗਲਾ, ਰਣਜੀਤ ਪ੍ਰੋਫ਼ੈਸਰ, ਜਸਵਿੰਦਰ ਜਰਗੀਆਂ, ਰਗਵੀਰ ਸਿੰਘ ਰੋਡਾ ਸਰਪੰਚ, ਸੁਖਚੈਨ ਸਿੰਘ ਲੋਟ ਸਰਪੰਚ, ਅਮਰੀਕ ਧਨੌਰਾ, ਸੁਖਵਿੰਦਰ ਕੌਰ ਚਲੈਲਾਂ, ਸੁਰਜੀਤ ਸਿੰਘ ਜੀਤੂ, ਐਡ. ਰੋਹਿਤ ਸ਼ਰਮਾ, ਐਡ. ਯੁਵਰਾਜ ਸਿੰਘ, ਗੁਰਮੀਤ ਸਿੰਘ ਚੌਹਾਨ, ਕਰਮਜੀਤ ਸਰਪੰਚ, ਜਸਵੰਤ ਸਿੰਘ ਬੰਤ, ਬੂਟਾ ਸਿੰਘ, ਦਲਵਾਰਾ ਸਿੰਘ, ਰਜਿੰਦਰ ਰਾਣਾ, ਗੀਤਾ, ਪਾਰਵਤੀ ਦੇਵੀ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਗੁਰਮੀਤ ਸਿੰਘ ਪੰਚ, ਪ੍ਰਵੀਨ ਰਾਵਤ ਬਲਾਕ ਪ੍ਰਧਾਨ ਤ੍ਰਿਪੁੜੀ, ਨਿਸ਼ਚੇ ਛਾਬੜਾ, ਰਵੀ ਮੱਟੂ, ਹਰਪ੍ਰੀਤ ਸਿੰਘ ਕਾਕਾ, ਬੋਬੀ ਢਿੱਲੋਂ, ਸਾਹਿਲ ਧੀਮਾਨ, ਸੁਗਰੀਵ ਪੇਟਲ, ਸੁਪਿੰਦਰ ਸਿੰਘ ਇੱਛੇਵਾਲ, ਰਣਬੀਰ ਸਿੰਘ, ਵਿਵੇਕ ਸ਼ਰਮਾ, ਰਵੀ ਅਕਾਸ਼, ਗੌਰਵ ਸੂਦ ਅਤੇ ਹੋਰ ਹਾਜ਼ਰ ਰਹੇ।