02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸਪਾਰਕਲਿੰਗ ਕਿਡਜ਼ ‘ਦ ਫਾਊਂਡੇਸ਼ਨ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਪਾਤੜਾਂ, 1 ਨਵੰਬਰ(ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਸਪਾਰਕਲਿੰਗ ਕਿਡਜ਼ ‘ਦ ਫਾਊਂਡੇਸ਼ਨ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਰਾਜਵਿੰਦਰ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਸਮਾਣਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਵਿੱਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਹਾਸਿਲ ਕਰਨ ਸੰਬੰਧੀ ਜਾਣਕਾਰੀ ਦਿੱਤੀ।

Ad Position 21
No active advertisement
ਡਾ. ਰਾਜਵਿੰਦਰ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਸਮਾਣਾ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ। ਤਸਵੀਰ : ਜਗਦੀਸ਼ ਸਿੰਘ ਕੰਬੋਜ 02-11-2026
ਪਾਤੜਾਂ, 1 ਨਵੰਬਰ(ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਸਪਾਰਕਲਿੰਗ ਕਿਡਜ਼ ‘ਦ ਫਾਊਂਡੇਸ਼ਨ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਡਾ. ਰਾਜਵਿੰਦਰ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਸਮਾਣਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਵਿੱਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਹਾਸਿਲ ਕਰਨ ਸੰਬੰਧੀ ਜਾਣਕਾਰੀ ਦਿੱਤੀ। ਇਸ ਜਾਗਰੂਕਤਾ ਸੈਮੀਨਾਰ ’ਚ ਡਾ. ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਨਾਗਰਿਕ ਅਧਿਕਾਰਾਂ ਅਤੇ ਇਸ ਸੰਬੰਧੀ ਹਾਸਿਲ ਕਾਨੂੰਨੀ ਜਾਣਕਾਰੀ ਅਤੇ ਨਿਆਂ ਤੱਕ ਬਰਾਬਰ ਪਹੁੰਚ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ। ਉਨ੍ਹਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਮਦਦ ਦੀ ਲੋੜ ਪੈਣ ‘ਤੇ ਟੋਲ-ਫ੍ਰੀ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੇ “ਮੇਰਾ ਬਚਪਨ, ਮੇਰਾ ਅਧਿਕਾਰ” ਵਿਸ਼ੇ ‘ਤੇ ਲੇਖ-ਲਿਖਣ ਦੀ ਗਤੀਵਿਧੀ ਵਿਚ ਵੀ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਲੇਖਾਂ ਰਾਹੀਂ ਕਾਨੂੰਨ ੀ ਅਧਿਕਾਰਾਂ, ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਆਪਣੀ ਸਮਝ ਅਤੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਹਰਮਨਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਆਪਣੇ ਫ਼ਰਜ਼ਾਂ ਅਤੇ ਜ਼ਿੰਮੇਵਾਰੀਆਂ ਨੂੰ ਚੰਗੀ ਤਰ੍ਹਾਂ ਸਮਝ ਕੇ ਸਮਾਜ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਵਿਖੇ 4 ਨੂੰ ਹੋਣ ਵਾਲੀ ‘ਇਨਸਾਫ਼ ਰੈਲੀ’ ਦੀ ਤਿਆਰੀ ਸੰਬੰਧੀ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ ਅਗਲੀ ਖ਼ਬਰ ਸਾਬਕਾ ਸਾਂਸਦ ਸਵ. ਚਰਨਜੀਤ ਸਿੰਘ ਵਾਲੀਆ ਦੇ ਨਾਂਅ ’ਤੇ ਰੱਖਿਆ ਗਿਆ ਸੜਕ ਦਾ ਨਾਂਅ
Ad Position 24