02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਗਰੂਰ ਵਿਖੇ 4 ਨੂੰ ਹੋਣ ਵਾਲੀ ‘ਇਨਸਾਫ਼ ਰੈਲੀ’ ਦੀ ਤਿਆਰੀ ਸੰਬੰਧੀ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਅਹਿਮ ਮੀਟਿੰਗ

ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਕਾਂਗਰਸ ਪਾਰਟੀ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਤਾਰੀਖ਼ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਸੰਬੰਧੀ ਇਕ ਅਹਿਮ ਮੀਟਿੰਗ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿਚ ਹਲਕੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਪਾਰਟੀ ਕੇਡਰ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 02-11-2026
ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਕਾਂਗਰਸ ਪਾਰਟੀ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ 4 ਤਾਰੀਖ਼ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਸੰਬੰਧੀ ਇਕ ਅਹਿਮ ਮੀਟਿੰਗ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿਚ ਹਲਕੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਪਾਰਟੀ ਕੇਡਰ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਬਲਾਕ ਅਹੁਦੇਦਾਰ, ਮੰਡਲ ਪ੍ਰਧਾਨ, ਸਾਬਕਾ ਅਤੇ ਮੌਜੂਦਾ ਸਰਪੰਚ, ਪੰਚ ਅਤੇ ਨਗਰ ਨਿਗਮ ਦੇ ਕੌਂਸਲਰਾਂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ। ਮੀਟਿੰਗ ਦਾ ਮੁੱਖ ਮਕਸਦ ਸੰਗਰੂਰ ਰੈਲੀ ਵਿਚ ਹਲਕਾ ਪਟਿਆਲਾ ਦਿਹਾਤੀ ਵਲੋਂ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਸੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਹਿਤ ਮੋਹਿੰਦਰਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਇਹ ‘ਇਨਸਾਫ਼ ਰੈਲੀ’ ਮੌਜੂਦਾ ਸਰਕਾਰ ਦੀਆਂ ਨੀਤੀਆਂ ਅਤੇ ਵਾਅਦਾਖਿਲਾਫ਼ੀਆਂ ਖ਼ਿਲਾਫ਼ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਦੇ ਲੋਕ ਅਤੇ ਕਾਂਗਰਸੀ ਵਰਕਰ ਪੂਰੇ ਉਤਸ਼ਾਹ ਨਾਲ ਇਸ ਰੈਲੀ ਵਿਚ ਹਿੱਸਾ ਲੈਣਗੇ ਅਤੇ ਭਰਵਾਂ ਇਕੱਠ ਕਰਕੇ ਪਾਰਟੀ ਦੀ ਮਜ਼ਬੂਤੀ ਦਾ ਸੁਨੇਹਾ ਦੇਣਗੇ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਹੋਣ ਅਤੇ ਆਪੋ-ਆਪਣੇ ਇਲਾਕਿਆਂ ’ਚੋਂ ਲੋਕਾਂ ਨੂੰ ਰੈਲੀ ਵਿਚ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਸੰਗਰੂਰ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਵੱਡੀ ਗਿਣਤੀ ਵਿਚ ਕਾਫ਼ਲੇ ਲੈ ਕੇ ਸੰਗਰੂਰ ਪਹੁੰਚਣਗੇ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਬਲਾਕ ਭਾਦਸੋਂ-2 ਨੇ ਪ੍ਰਾਇਮਰੀ ਵਿੰਗ ਦੀਆਂ ਕਰਵਾਈਆਂ ਖੇਡਾਂ ਅਗਲੀ ਖ਼ਬਰ ਸਪਾਰਕਲਿੰਗ ਕਿਡਜ਼ ‘ਦ ਫਾਊਂਡੇਸ਼ਨ ਸਕੂਲ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24