02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਟੈਗੋਰ ਇੰਟਰਨੈਸ਼ਨਲ ਸਕੂਲ ਵਿਖੇ ਅੰਤਰ-ਬ੍ਰਾਂਚ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ

ਦੇਵੀਗੜ੍ਹ, 1 ਨਵੰਬਰ (ਰਾਜਿੰਦਰ ਸਿੰਘ ਮੌਜੀ)-ਵਿਦਿਆਰਥੀਆਂ ਵਿਚ ਵਿਗਿਆਨਕ ਦ੍ਰਿਸ਼ਟੀਕੋਣ, ਤਰਕਸ਼ੀਲਤਾ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫਗਾਨਾ ਵਿਖੇ ਇਕ ਬ੍ਰਾਂਚ-ਪੱਧਰੀ ਸਾਇੰਸ ਕੁਇਜ਼ ਮੁਕਾਬਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਅਤੇ ਵਿਜ਼ਡਮ ਇੰਟਰਨੈਸ਼ਨਲ ਸਕੂਲ ਦੀਆਂ ਕੁੱਲ ਚਾਰ ਟੀਮਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 02-11-2026
ਦੇਵੀਗੜ੍ਹ, 1 ਨਵੰਬਰ (ਰਾਜਿੰਦਰ ਸਿੰਘ ਮੌਜੀ)-ਵਿਦਿਆਰਥੀਆਂ ਵਿਚ ਵਿਗਿਆਨਕ ਦ੍ਰਿਸ਼ਟੀਕੋਣ, ਤਰਕਸ਼ੀਲਤਾ ਅਤੇ ਟੀਮ ਵਰਕ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫਗਾਨਾ ਵਿਖੇ ਇਕ ਬ੍ਰਾਂਚ-ਪੱਧਰੀ ਸਾਇੰਸ ਕੁਇਜ਼ ਮੁਕਾਬਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਟੈਗੋਰ ਇੰਟਰਨੈਸ਼ਨਲ ਸਕੂਲ ਅਤੇ ਵਿਜ਼ਡਮ ਇੰਟਰਨੈਸ਼ਨਲ ਸਕੂਲ ਦੀਆਂ ਕੁੱਲ ਚਾਰ ਟੀਮਾਂ ਨੇ ਹਿੱਸਾ ਲਿਆ। ਵੱਖ-ਵੱਖ ਚੁਣੌਤੀਪੂਰਨ ਰਾਊਂਡਾਂ ਦੌਰਾਨ ਵਿਦਿਆਰਥੀਆਂ ਨੇ ਆਪਣੇ ਵਿਗਿਆਨਕ ਗਿਆਨ, ਬੌਧਿਕ ਯੋਗਤਾ ਅਤੇ ਹਾਜ਼ਰ-ਜਵਾਬੀ ਦਾ ਬਹਤਰੀਨ ਪ੍ਰਦਰਸ਼ਨ ਕੀਤਾ। ਮੁਕਾਬਲੇ ਦੇ ਫਸਵੇਂ ਮੁਕਾਬਲੇ ਵਿਚ ਵਿਜ਼ਡਮ ਇੰਟਰਨੈਸ਼ਨਲ ਸਕੂਲ ਦੀ ‘ਟੀਮ ਐਟਮ ਐਵੈਂਜਰਜ਼’ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਟੈਗੋਰ ਇੰਟਰਨੈਸ਼ਨਲ ਸਕੂਲ ਦੀ ‘ਟੀਮ ਕੁਆਂਟਮ ਕੁਐਸਟ’ ਦੂਜੇ ਅਤੇ ‘ਟੀਮ ਡੀ.ਐੱਨ.ਏ. ਡਾਇਨਾਮੋ’ ਤੀਜੇ ਸਥਾਨ ‘ਤੇ ਰਹੀ। ਵਿਜ਼ਡਮ ਸਕੂਲ ਦੀ ‘ਟੀਮ ਕੌਸਮਿਕ ਐਕਸਪਲੋਰਰਜ਼’ ਨੂੰ ਹੌਸਲਾ-ਅਫ਼ਜ਼ਾਈ ਇਨਾਮ ਦਿੱਤਾ ਗਿਆ। ਇਸ ਤੋਂ ਇਲਾਵਾ, ਬਹਿਤਰੀਨ ਕਾਰਗੁਜ਼ਾਰੀ ਬਦਲੇ ਲਕਸ਼ ਗੁਲਾਟੀ ਨੂੰ ‘ਕੁਇਜ਼ ਚੈਂਪੀਅਨ’ ਦੇ ਖ਼ਿਤਾਬ ਨਾਲ ਨਵਾਜਿਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ ਅਤੇ ਪ੍ਰੈਜ਼ੀਡੈਂਟ ਸਲੋਨੀ ਗੁਲਾਟੀ ਨੇ ਜੇਤੂਆਂ ਨੂੰ ਟ੍ਰਾਫੀਆਂ ਤੇ ਸਰਟੀਫਿਕੇਟ ਤਕਸੀਮ ਕਰਦਿਆਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਅਕਾਦਮਿਕ ਗਿਆਨ ਦੇ ਨਾਲ-ਨਾਲ ਸਰਬਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਪ੍ਰੈਕਟੀਕਲ ਸੋਚ ਨੂੰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਭਵਿੱਖ ਵਿਚ ਵੀ ਅਜਿਹੇ ਗਤੀਵਿਧੀਆਂ ਜਾਰੀ ਰੱਖਣ ਦਾ ਪ੍ਰਣ ਦੁਹਰਾਇਆ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਬਣੇ ਵਿਸ਼ਾਲ ਸ਼ਰਮਾ ਦਾ ਗੁਰਜੀਤ ਸਿੰਘ ਕੋਹਲੀ ਵਲੋਂ ਸਨਮਾਨ ਅਗਲੀ ਖ਼ਬਰ ਸਿੱਖਿਆ ਬਲਾਕ ਭਾਦਸੋਂ-2 ਨੇ ਪ੍ਰਾਇਮਰੀ ਵਿੰਗ ਦੀਆਂ ਕਰਵਾਈਆਂ ਖੇਡਾਂ
Ad Position 24