02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪਾਰਟੀ ਪ੍ਰਧਾਨ ਬਾਦਲ ਦੀ ਮੀਟਿੰਗ ਦੀਆਂ ਤਿਆਰੀਆਂ ਮੁਕੰਮਲ-ਮੱਖਣ ਸਿੰਘ ਲਾਲਕਾ ਕਿਹਾ : ਵਪਾਰੀ ਵਰਗ ਵਿਚ ਭਾਰੀ ਉਤਸ਼ਾਹ

ਨਾਭਾ, 1 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਅੱਜ ਨਾਭਾ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਉਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਐਡਵੋਕੇਟ ਖੁਸ਼ਹਾਲ ਬਬਲੂ ਖੋਰਾ ਅਤੇ ਮੈਂਬਰ ਜਨਰਲ ਕੌਂਸਲ ਜੱਸਾ ਖੋਖ ਨੇ ਦੱਸਿਆ ਕਿ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਕਲੱਬ ਵਿਖੇ ਇਹ ਮੀਟਿੰਗ ਹੋਵੇਗੀ, ਜਿਸ ਵਿਚ ਹਲਕੇ ਦੇ ਵਪਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਉਣਗੇ।

Ad Position 21
No active advertisement
ਅਜੀਤ ਡੈਸਕ 02-11-2026
ਨਾਭਾ, 1 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਅੱਜ ਨਾਭਾ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ, ਉਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਐਡਵੋਕੇਟ ਖੁਸ਼ਹਾਲ ਬਬਲੂ ਖੋਰਾ ਅਤੇ ਮੈਂਬਰ ਜਨਰਲ ਕੌਂਸਲ ਜੱਸਾ ਖੋਖ ਨੇ ਦੱਸਿਆ ਕਿ ਸਥਾਨਕ ਸਿਨੇਮਾ ਰੋਡ ਸਥਿਤ ਲਾਇਨਜ਼ ਕਲੱਬ ਵਿਖੇ ਇਹ ਮੀਟਿੰਗ ਹੋਵੇਗੀ, ਜਿਸ ਵਿਚ ਹਲਕੇ ਦੇ ਵਪਾਰੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਆਪਣੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਉਣਗੇ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਵਪਾਰੀ ਵਰਗ ਨਾਲ ਮਿਲਣ ਲਈ ਇਹ ਇਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਤਹਿਤ ਉਹ ਨਾਭਾ ਪਹੁੰਚ ਰਹੇ ਹਨ। ਇਸ ਮੌਕੇ ਗੁਰਤੇਜ ਸਿੰਘ ਕੌਲ, ਅਮਰੀਕ ਸਿੰਘ ਥੂਹੀ, ਰਣਧੀਰ ਸਿੰਘ ਬਿਨਾਹੇੜੀ, ਬਬਲੂ ਚੌਹਾਨ, ਨੰਬਰਦਾਰ ਦੇਵ ਰਾਜ ਦੁਲੱਦੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੇ ਅੰਗਹੀਣ ਵਿਅਕਤੀਆਂ ਨੂੰ ਦਿਵਿਆਂਗਜਨ ਸ਼ਕਤੀਕਰਨ ਯੋਜਨਾ ਤਹਿਤ ਲਾਭ ਦੇਣ ਦੇ ਦਾਅਵੇ ਖੋਖਲੇ ਸਾਬਤ ਅਗਲੀ ਖ਼ਬਰ ਪਿੰਡ ਪਹਾੜਪੁਰ ਦਾ ਖੇਡ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ-ਇੰਜੀ. ਅੰਮ੍ਰਿਤਬੀਰ ਸਿੰਘ ਭੱਲਮਾਜਰਾ
Ad Position 24