ਮੰਡੀਆਂ ’ਚ ਕਿਸਾਨ ਹੋ ਰਿਹਾ ਖੱਜਲ-ਖੁਆਰ, ਸੁੱਤੀ ਪਈ ਸਰਕਾਰ-ਬੀਬੀ ਮੁਖਮੇਲਪੁਰ
ਕੋਆਪਰੇਟਿਵ ਸੁਸਾਇਟੀਆਂ ਦੀ ਐਡਵਾਂਸਮੈਂਟ ਤੁਰੰਤ ਸ਼ੁਰੂ ਨਾ ਕਰਨ ’ਤੇ ਵੱਡੇ ਸੰਘਰਸ਼ ਦੀ ਦਿੱਤੀ ਚਿਤਾਵਨੀ
ਘਨੌਰ 1 ਨਵੰਬਰ ( ਸਰਦਾਰਾ ਸਿੰਘ ਲਾਛੜੂ )- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ । ਪ੍ਰੈੱਸ ਬਿਆਨ ਜਾਰੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦਾ ਅੰਨਦਾਤਾ ਮੰਡੀਆਂ ਵਿਚ ਰੁਲ ਰਿਹਾ ਹੈ , ਜਦਕਿ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ ।
ਬ
ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ
02-11-2026
ਘਨੌਰ 1 ਨਵੰਬਰ ( ਸਰਦਾਰਾ ਸਿੰਘ ਲਾਛੜੂ )- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ । ਪ੍ਰੈੱਸ ਬਿਆਨ ਜਾਰੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਅੱਜ ਪੰਜਾਬ ਦਾ ਅੰਨਦਾਤਾ ਮੰਡੀਆਂ ਵਿਚ ਰੁਲ ਰਿਹਾ ਹੈ , ਜਦਕਿ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ । ਬੀਬੀ ਮੁਖਮੇਲਪੁਰ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਸਾਰ ਨਹੀਂ ਲਈ ਜਾ ਰਹੀ ਅਤੇ ਦੂਜੇ ਪਾਸੇ ਅਗਲੀ ਹਾੜ੍ਹੀ ਦੀ ਫ਼ਸਲ ਲਈ ਕੋਆਪਰੇਟਿਵ ਸੁਸਾਇਟੀਆਂ ਵਲੋਂ ਕੀਤੀ ਜਾਣ ਵਾਲੀ ਐਡਵਾਂਸਮੈਂਟ , ਜੋ ਕਿ 1 ਅਕਤੂਬਰ ਤੋਂ ਸ਼ੁਰੂ ਹੋਣੀ ਚਾਹੀਦੀ ਸੀ ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ । ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਦੇਰੀ ਦਾ ਸਿੱਧਾ ਮਾੜਾ ਅਸਰ ਆਉਣ ਵਾਲੀ ਹਾੜ੍ਹੀ ਦੀ ਬਿਜਾਈ ’ ਤੇ ਪਵੇਗਾ । ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿਚ ਡੀ . ਏ . ਪੀ . ਖਾਦ ਦੀ ਭਾਰੀ ਕਿੱਲਤ ਚੱਲ ਰਹੀ ਹੈ , ਜਿਸ ਕਾਰਨ ਕਿਸਾਨਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ । ਸ਼੍ਰੋਮਣੀ ਅਕਾਲੀ ਦਲ ਇਸ ਸਮੁੱਚੀ ਸਥਿਤੀ ’ ਤੇ ਬਰੀਕੀ ਨਾਲ ਨਜ਼ਰ ਰੱਖ ਰਿਹਾ ਹੈ । ਸਰਕਾਰ ਨੂੰ ਚਿਤਾਵਨੀ ਦਿੰਦਿਆਂ ਬੀਬੀ ਮੁਖਮੇਲਪੁਰ ਨੇ ਕਿਹਾ ਕਿ ਜੇਕਰ ਕੋਆਪਰੇਟਿਵ ਸੁਸਾਇਟੀਆਂ ਦੀ ਐਡਵਾਂਸਮੈਂਟ ਤੁਰੰਤ ਸ਼ੁਰੂ ਨਾ ਕੀਤੀ ਗਈ ਅਤੇ ਡੀ . ਏ . ਪੀ . ਦੀ ਸਮੱਸਿਆ ਹੱਲ ਨਾ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ । ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੋਣ ਦੇ ਨਾਤੇ ਕਿਸਾਨਾਂ ਦੇ ਦਰਦ ਨੂੰ ਬਾਖ਼ੂਬੀ ਸਮਝਦਾ ਹੈ ਅਤੇ ਕਿਸਾਨਾਂ ਨਾਲ ਧੱਕਾ ਕਿਸੇ ਵੀ ਕੀਮਤ ’ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।