02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਾਦਲ ਨਾਲ ਵਪਾਰੀਆਂ ਦੀ ਮੀਟਿੰਗ ’ਚ ਵੱਡੀ ਗਿਣਤੀ ’ਚ ਪੁੱਜਣ ’ਤੇ ਕਬੀਰ ਦਾਸ ਵਲੋਂ ਵਪਾਰੀਆਂ ਦਾ ਧੰਨਵਾਦ

ਪਾਤੜਾਂ, 1 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀਆਂ ਨਾਲ ਕੀਤੀ ਗਈ ਮੀਟਿੰਗ ਵਿਚ ਵਪਾਰੀਆਂ ਵਲੋਂ ਵੱਡੀ ਗਿਣਤੀ ਵਿਚ ਪੁੱਜਣ ’ਤੇ ਜਿੱਥੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਹੀ ਇਸ ਮੀਟਿੰਗ ਨੂੰ ਸਫ਼ਲ ਕਰਨ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਅਕਾਲੀ ਦਲ ਦੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ, ਯੂਥ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਬਾਵਾ ਅਤੇ ਅਜੈਬ ਸਿੰਘ ਮੱਲ੍ਹੀ, ਤੇਜਵੀਰ ਸਿੰਘ ਖਾਂਗ ਅਤੇ ਹੋਰ ਆਗੂਆਂ ਦੀ ਪ੍ਰਸੰਸਾ ਕੀਤੀ ਗਈ। ਬਾਬੂ ਕਬੀਰ ਦਾਸ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸੱਤਾ ਵਿਚ ਆਈ ਹੈ ਇਸ ਨੇ ਜਿੱਥੇ ਹੋਰ ਵਰਗਾਂ ਨੂੰ ਸਹੂਲਤਾਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 02-11-2026
ਪਾਤੜਾਂ, 1 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀਆਂ ਨਾਲ ਕੀਤੀ ਗਈ ਮੀਟਿੰਗ ਵਿਚ ਵਪਾਰੀਆਂ ਵਲੋਂ ਵੱਡੀ ਗਿਣਤੀ ਵਿਚ ਪੁੱਜਣ ’ਤੇ ਜਿੱਥੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਹੀ ਇਸ ਮੀਟਿੰਗ ਨੂੰ ਸਫ਼ਲ ਕਰਨ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਅਕਾਲੀ ਦਲ ਦੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ, ਯੂਥ ਅਕਾਲੀ ਦਲ ਦੇ ਆਗੂ ਮਨਜੀਤ ਸਿੰਘ ਬਾਵਾ ਅਤੇ ਅਜੈਬ ਸਿੰਘ ਮੱਲ੍ਹੀ, ਤੇਜਵੀਰ ਸਿੰਘ ਖਾਂਗ ਅਤੇ ਹੋਰ ਆਗੂਆਂ ਦੀ ਪ੍ਰਸੰਸਾ ਕੀਤੀ ਗਈ। ਬਾਬੂ ਕਬੀਰ ਦਾਸ ਨੇ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸੱਤਾ ਵਿਚ ਆਈ ਹੈ ਇਸ ਨੇ ਜਿੱਥੇ ਹੋਰ ਵਰਗਾਂ ਨੂੰ ਸਹੂਲਤਾਂ ਦਿੱਤੀਆਂ। ਸੂਬੇ ਦੀ ਆਰਿਥਕਤਾ ਨੂੰ ਮਜ਼ਬੂਤ ਕਰਨ ਵਾਲੇ ਵਪਾਰੀ ਵਰਗ ਨੂੰ ਬਹੁਤ ਸਹੂਲਤਾਂ ਦਿੱਤੀ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਅਨਾਜ ਮੰਡੀ ਅਤੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਦੀ ਆੜ੍ਹਤ ਵਿਚ ਸਭ ਤੋਂ ਵੱਧ ਵਾਧਾ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਪਾਰੀਆਂ ਦਾ ਸ਼ੋਸ਼ਣ ਰੋਕਣ ਲਈ ਇੰਸਪੈਕਟਰੀ ਰਾਜ ਨੂੰ ਵੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਖਤਮ ਕਰਕੇ ਵਪਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਸੀ ਪਰ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦਾ ਸਰਕਾਰ ਵਲੋਂ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਇਸ ਲਈ ਵਪਾਰੀਆਂ ਵਲੋਂ ਅਕਾਲੀ ਦਲ ਦੀ 2027 ਵਿਚ ਬਣਨ ਵਾਲੀ ਸਰਕਾਰ ਸਮੇਂ ਵਪਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਹੈ। ਇਸ ਮੀਟਿੰਗ ਵਿਚ ਹਲਕਾ ਸ਼ੁਤਰਾਣਾ ਦੇ ਵਪਾਰੀਆਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ’ਤੇ ਸੁਰਿੰਦਰ ਕੁਮਾਰ ਪੈਂਦ, ਪਵਨ ਕੁਮਾਰ ਖੇਤਲਾ, ਨਰੇਸ਼ ਕੁਮਾਰ ਬਾਦਸ਼ਾਹਪੁਰ, ਸੀਮਿੰਟ ਐਸੋਈਏਸ਼ਨ ਵਲੋਂ ਰਘਵੀਰ ਚੰਦ, ਰਾਕੇਸ਼ ਗਰਗ, ਵੇਦ ਪੋਪਲੀ, ਨਰੈਣ ਦਾਸ, ਸੁਭਾਸ਼ ਕੁਮਾਰ, ਸੁਨੀਲ ਕੁਮਾਰ, ਰਾਜ ਕੁਮਾਰ, ਅਮਿਤ ਕੁਮਾਰ, ਸੋਹਣ ਲਾਲ, ਸ਼ਿਵਜੀ ਕੁਮਾਰ, ਕਰਿਸ਼ਨ ਲਾਲ, ਟੋਨੀ ਸਿੰਗਲਾ, ਮਹੇਸ਼ ਕੁਮਾਰ, ਸੰਦੀਪ ਕੁਮਾਰ, ਆਸ਼ੂ ਗੋਇਲ, ਨਰੇਸ਼ ਕੁਮਾਰ, ਤੇਜਪਾਲ ਸ਼ਰਮਾ ਅਤੇ ਗਨੇਸ਼ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਦਿਲੋਂ ਧੰਨਵਾਦ ਕਰਦੇ ਹਾਂ।ਇਸ ਮੌਕੇ ਵਪਾਰ ਸੈੱਲ ਦੇ ਚੇਅਰਮੈਨ ਐਨ.ਕੇ. ਸ਼ਰਮਾ, ਜਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਗੁਰਬਚਨ ਸਿੰਘ ਮੌਲਵੀਵਾਲਾ, ਜੋਗਾ ਸਿੰਘ ਸਿੱਧੂ, ਮਹਿੰਦਰ ਸਿੰਘ ਲਾਲਵਾ ਸਬਾਕਾ ਚੇਅਰਮੈਨ, ਵਰਿੰਦਰ ਸਿੰਘ ਲਾਲਵਾ, ਵਰਿੰਦਰ ਸਿੰਘ ਲਾਲਵਾ, ਦਵਿੰਦਰ ਸਿੰਘ ਗੋਗੀ, ਦਵਿੰਦਰ ਸਿੰਘ ਸਿੱਧੂ, ਜੋਗਿੰਦਰ ਸਿੰਘ ਬਾਵਾ, ਹਰਵੇਲ ਸਿੰਘ ਤੂਰ ਸਮੇਤ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਦੇ ਰਾਜ ਦੌਰਾਨ, ਪੰਜਾਬ ਭਰ ਵਿਚ ਚਿੱਟਾ ਫੈਲਿਆ ਕਾਂਗਰਸ ਸਰਕਾਰ ਨੇ ਝੂਠੀ ਸਹੁੰ ਖਾ ਕੇ ਲੋਕਾਂ ਨਾਲ ਧੋਖਾ ਕ... ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਗ੍ਰਹਿ ਪਹੁੰਚ ਕੇ ਜਾਣਿਆ ਹਾਲਚਾਲ
Ad Position 24