01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 386 ਪਰਿਵਾਰਾਂ ਨੂੰ ਮਿਲੇ ਮਕਾਨਾਂ ਦੇ ਮਾਲਕੀ ਹੱਕਾਂ ਦੇ ਦਸਤਾਵੇਜ਼

ਡਕਾਲਾ, 1 ਨਵੰਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ ਰੱਖੜਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕੇ ਦੇ ਪਿੰਡ ਬਠੋਈ ਅਤੇ ਚੂਹੜਪੁਰ ਵਿਖੇ ਲਾਲ ਲਕੀਰ ਅੰਦਰ ਸਥਿਤ 386 ਮਕਾਨਾਂ ਦੇ ਮਾਲਕਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਬੰਧਤ ਪਰਿਵਾਰਾਂ ਲਈ ਬੇਹੱਦ ਮਹੱਤਵਪੂਰਨ ਹੈ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਦਾ ਹੱਕ ਮਿਲੇਗਾ।

Ad Position 21
No active advertisement
ਅਜੀਤ ਡੈਸਕ 02-11-2026
ਡਕਾਲਾ, 1 ਨਵੰਬਰ (ਰਵਿੰਦਰ ਸਿੰਘ ਪੰਜੇਟਾ)- ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ ਰੱਖੜਾ ਵੱਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਹਲਕੇ ਦੇ ਪਿੰਡ ਬਠੋਈ ਅਤੇ ਚੂਹੜਪੁਰ ਵਿਖੇ ਲਾਲ ਲਕੀਰ ਅੰਦਰ ਸਥਿਤ 386 ਮਕਾਨਾਂ ਦੇ ਮਾਲਕਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ ਗਏ।ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਬੰਧਤ ਪਰਿਵਾਰਾਂ ਲਈ ਬੇਹੱਦ ਮਹੱਤਵਪੂਰਨ ਹੈ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਦਾ ਹੱਕ ਮਿਲੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਸ ਯੋਜਨਾ ਦਾ ਮੁੱਖ ਮਕਸਦ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਦੇ ਅੰਦਰ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਅਤੇ ਜਾਇਦਾਦਾਂ ਦੇ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨਾ ਹੈ। ਇਸ ਨਾਲ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮਾਲਕੀ ਸਬੰਧੀ ਸਮੱਸਿਆ ਦਾ ਹੱਲ ਹੋਣ ਦੇ ਨਾਲ-ਨਾਲ ਉਨ੍ਹਾਂ ਦਾ ਭਵਿੱਖ ਵੀ ਸੁਰੱਖਿਅਤ ਹੋਵੇਗਾ। ਉਨ੍ਹਾਂ ਕਿਹਾ ਕਿ ਮਾਲਕੀ ਹੱਕਾਂ ਦੇ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਉਹ ਸਨਮਾਨਜਨਕ ਜੀਵਨ ਬਤੀਤ ਕਰ ਸਕਣਗੇ।ਇਸ ਮੌਕੇ ਰਣਧੀਰ ਸਿੰਘ ਬਲਾਕ ਸੰਮਤੀ ਮੈਂਬਰ, ਬੀਬੀ ਹਰਪ੍ਰੀਤ ਕੌਰ, ਪੰਚਾਇਤ ਮੈਂਬਰ ਜਸਵੀਰ ਸਿੰਘ, ਬੀਬੀ ਸੁਰਿੰਦਰ ਕੌਰ, ਬੀਰ ਸਿੰਘ, ਮਲਕੀਤ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਾਇਕਵਾਂਡੋ ’ਚ ਅੰਡਰ-14 ’ਚ ਪਟਿਆਲਾ ਬਣਿਆ ਓਵਰਆਲ ਚੈਂਪੀਅਨ ਅਗਲੀ ਖ਼ਬਰ ਸਨੌਰ ਹਲਕੇ ਵਿਚ ਰਾਕੇਸ਼ ਕੁਮਾਰ ਬੱਗਾ ਦੀ ਵੱਖਰੀ ਚੋਣ ਮੁਹਿੰਮ ਬਣੀ ਚਰਚਾ ਦਾ ਵਿਸ਼ਾ
Ad Position 24