01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਇੰਦਰਜੀਤ ਸਿੰਘ ਸੰਧੂ ਵਲੋਂ ਸਰਗਰਮੀਆਂ ਹੋਰ ਤੇਜ਼

ਸਨੌਰ, 1 ਨਵੰਬਰ (ਸੋਖਲ)–ਪੰਜਾਬ ਵਿਧਾਨ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪੋ-ਆਪਣੇ ਹਲਕਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਸਨੌਰ ਵਿਚ ਵੀ ਵੱਖ-ਵੱਖ ਥਾਵਾਂ ’ਤੇ ਸਰਕਾਰੀ ਅਤੇ ਨਿੱਜੀ ਇਮਾਰਤਾਂ ਉੱਤੇ ਸਿਆਸੀ ਆਗੂਆਂ ਦੇ ਪੋਸਟਰ ਲੱਗੇ ਦਿਖਾਈ ਦੇ ਰਹੇ ਹਨ।

Ad Position 21
No active advertisement
ਅਜੀਤ ਡੈਸਕ 02-11-2026
ਸਨੌਰ, 1 ਨਵੰਬਰ (ਸੋਖਲ)–ਪੰਜਾਬ ਵਿਧਾਨ ਸਭਾ ਚੋਣਾਂ ਜਿਉਂ-ਜਿਉਂ ਨੇੜੇ ਆ ਰਹੀਆਂ ਹਨ, ਤਿਉਂ-ਤਿਉਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਆਪੋ-ਆਪਣੇ ਹਲਕਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਹਲਕਾ ਸਨੌਰ ਵਿਚ ਵੀ ਵੱਖ-ਵੱਖ ਥਾਵਾਂ ’ਤੇ ਸਰਕਾਰੀ ਅਤੇ ਨਿੱਜੀ ਇਮਾਰਤਾਂ ਉੱਤੇ ਸਿਆਸੀ ਆਗੂਆਂ ਦੇ ਪੋਸਟਰ ਲੱਗੇ ਦਿਖਾਈ ਦੇ ਰਹੇ ਹਨ। ਇਸ ਦੌਰਾਨ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਵੇਅਰਹਾਊਸ ਦੇ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਦੇ ਕਰੀਬ 70 ਪੋਸਟਰ ਪਾੜੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਦਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਹਲਕੇ ਅੰਦਰ ਵੱਖ - ਵੱਖ ਵਿਅਕਤੀਆਂ ਅਤੇ ਆਗੂਆਂ ਦੇ ਪੋਸਟਰ ਲੱਗੇ ਹੋਏ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਸਿਰਫ਼ ਉਨ੍ਹਾਂ ਦੇ ਹੀ ਪੋਸਟਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਉਹ ਹੌਸਲਾ ਨਹੀਂ ਹਾਰਨਗੇ ਅਤੇ ਆਪਣੀਆਂ ਸਿਆਸੀ ਸਰਗਰਮੀਆਂ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਪਹਿਲਾਂ ਉਹ ਹਲਕੇ ਦੇ ਕੁਝ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਸਨ ਪਰ ਹੁਣ ਇਸ ਘਟਨਾ ਤੋਂ ਬਾਅਦ ਉਨ੍ਹਾਂ ਵਲੋਂ ਹਲਕੇ ਦੇ ਵੱਧ ਤੋਂ ਵੱਧ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਵਾਪਰੀ ਇਸ ਘਟਨਾ ਨੇ ਹਲਕੇ ਦੀ ਸਿਆਸੀ ਸਰਗਰਮੀ ਨੂੰ ਹੋਰ ਚਰਚਾ ਵਿਚ ਲਿਆ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ-ਜੈਨਗਰ ਸਪੈਸ਼ਲ ਤੇ ਫਿਰੋਜ਼ਪੁਰ ਛਾਉਣੀ-ਪਟਨਾ ਸਪੈਸ਼ਲ ’ਚ ਈ-ਟੈਂਡਰ ਰਾਹੀਂ ਐੱਸ. ਐੱਲ. ਆਰ. ਲੀਜ਼ਿੰਗ ਕੰਟਰੈਕਟ ਅਗਲੀ ਖ਼ਬਰ ਮਲਕੀਤ ਇੰਡਸਟਰੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ ਬੰਦੀ ਸਿੰਘਾਂ ਦੀ ਰਿਹਾਈ...
Ad Position 24