03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਬਜ਼ੁਰਗ ਔਰਤ ਦੀ ਸੋਨੇ ਦੀ ਵਾਲੀ ਝਪਟੀ

ਸਮਾਣਾ, 2 ਨਵੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਦੇ ਸਤੀ ਬਾਜ਼ਾਰ ਵਿਚ ਦਿਨ-ਦਿਹਾੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਇਕ ਬਜ਼ੁਰਗ ਔਰਤ ਦੀ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 03-11-2026
ਸਮਾਣਾ, 2 ਨਵੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਦੇ ਸਤੀ ਬਾਜ਼ਾਰ ਵਿਚ ਦਿਨ-ਦਿਹਾੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਇਕ ਬਜ਼ੁਰਗ ਔਰਤ ਦੀ ਸੋਨੇ ਦੀ ਵਾਲੀ ਝਪਟ ਕੇ ਫ਼ਰਾਰ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਪੀੜਤ ਬਜ਼ੁਰਗ ਔਰਤ ਹਰਬੰਸ ਕੌਰ ਪਤਨੀ ਭੋਲਾ ਰਾਮ ਵਾਸੀ ਬੀਬੀਪੁਰ, ਸਤੀ ਬਾਜ਼ਾਰ ਵਿਚ ਚਾਹ ਦੀ ਦੁਕਾਨ ’ਤੇ ਆਪਣੇ ਰਿਸ਼ਤੇਦਾਰਾਂ ਨਾਲ ਮੌਜੂਦ ਸੀ ਕਿ ਇਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਉਸ ਦੀ ਵਾਲੀ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਅਚਾਨਕ ਵਾਪਰੀ ਇਸ ਘਟਨਾ ਕਾਰਨ ਔਰਤ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਦਿਨ-ਦਿਹਾੜੇ ਬਾਜ਼ਾਰ ਵਿਚ ਵਾਪਰੀ ਇਸ ਘਟਨਾ ਨੇ ਬਾਜ਼ਾਰਾਂ ਵਿਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਘਟਨਾ ਸੰਬੰਧੀ ਪੁਲਿਸ ਕਾਰਵਾਈ, ਮੁਲਜ਼ਮ ਦੀ ਪਛਾਣ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਬਾਰੇ ਅਜੇ ਕੋਈ ਪੁਸ਼ਟੀ ਕੀਤੀ ਜਾਣਕਾਰੀ ਪ੍ਰਾਪਤ ਨਹੀਂ ਹੋਈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਪੁੱਤਰ ਬਚਿੱਤਰ ਸਿੰਘ ਵੜੈਚ ਦੇ ਕਾਰੋਬਾਰੀ ਸਥਾਨਾਂ ’ਤੇ ਛਾਪੇਮਾ... ਅਗਲੀ ਖ਼ਬਰ ਪਿੰਡ ਬਿੰਜਲ ’ ਚ ‘ ਆਪ ’ ਆਗੂ ਇੰਦਰਜੀਤ ਸਿੰਘ ਸੰਧੂ ਦੀ ਬੈਠਕ ਨੇ ਧਾਰਿਆ ਰੈਲੀ ਦਾ ਰੂਪ ਹਲਕਾ ਸਨੌਰ ਲਈ ਵਿਕਾਸ ਦਾ ਰੋਡਮ...
Ad Position 24